ਉੱਤਰਾਖੰਡ ਵਿਚ ਲਾਗੂ ਹੋਇਆ ਆਨੰਦ ਕਾਰਜ ਐਕਟ

ਦੇਹਰਾਦੂਨ: ਉੱਤਰਾਖੰਡ ਦੇ ਸਿੱਖਾਂ ਦੀ ਕਈ ਸਾਲ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਸੂਬਾ ਸਰਕਾਰ ਨੇ ਆਨੰਦ ਮੈਰਿਜ ਐਕਟ ਨੂੰ ਸੂਬੇ ’ਚ ਲਾਗੂ ਕਰ ਦਿਤਾ ਹੈ। ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਕਿਹਾ ਕਿ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹਾਜ਼ਰ ਨਾਜ਼ਰ ਮੰਨ ਕੇ ਕੀਤੇ ਗਏ ਵਿਆਹ ਨੂੰ ਵੀ ਸਰਕਾਰ ਨੇ ਮਾਨਤਾ ਦੇ ਦਿਤੀ ਹੈ ਅਤੇ ਇਸ ਨਾਲ ਵਿਆਹ ਰਜਿਸਟਰੇਸ਼ਨ ’ਚ ਆਸਾਨੀ ਹੋਵੇਗੀ। ਵਿਆਹ ਤੋਂ ਬਾਅਦ ਸਿੱਖ ਔਰਤਾਂ ਦੇ ਹਿਤਾਂ ਦੀ ਵੀ ਰਾਖੀ ਹੋ ਸਕੇਗੀ।ਸਾਲ 1909 ’ਚ ਸਿੱਖਾਂ ਦੇ ਵਿਆਹ ਦੀ ਰਜਿਸਟਰੇਸ਼ਨ ਲਈ ਆਨੰਦ ਮੈਰਿਜ ਐਕਟ ਪਾਸ ਕੀਤਾ ਗਿਆ ਸੀ ਜੋ ਕਿ ਸਾਲ 2012 ’ਚ ਸੋਧੇ ਗਏ ਆਨੰਦ ਕਾਰਜ ਐਕਟ ਦੇ ਰੂਪ ’ਚ ਲੋਕ ਸਭਾ ਅਤੇ ਰਾਜ ਸਭਾ ’ਚ ਪਾਸ ਹੋਇਆ। ਪਰ ਉਦੋਂ ਤੋਂ ਕਈ ਸੂਬਿਆਂ ਨੇ ਨਾ ਤਾਂ ਇਸ ਦੇ ਨਿਯਮ ਬਣਾਏ ਅਤੇ ਨਾ ਹੀ ਲਾਗੂ ਕੀਤਾ। ਸਿੱਖ ਜਥੇਬੰਦੀਆਂ ਇਸ ਦੀ ਮੰਗ ਚੁਕਦੀਆਂ ਰਹੀਆਂ ਹਨ।
ਦਸੰਬਰ 2022 ’ਚ ਕੌਮੀ ਘੱਟਗਿਣਤੀ ਕਮਿਸ਼ਨ ਦੇ ਮੁਖੀ ਸ. ਇਕਬਾਲ ਸਿੰਘ ਲਾਲਪੁਰਾ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਆਨੰਦ ਕਾਰਜ ਐਕਟ ਦੇ ਨਿਯਮ ਨਿਰਧਾਰਤ ਕਰਨ ਕੇ ਸੂਬੇ ’ਚ ਲਾਗੂ ਕਰਨ ਲਈ ਅਪੀਲ ਕੀਤੀ ਸੀ। ਸਾਲ 2022 ’ਚ ਉੱਤਰਾਖੰਡ ਹਾਈ ਕੋਰਟ ਨੇ ਵੀ ਸੂਬਾ ਸਰਕਾਰ ਨੂੰ ਆਨੰਦ ਕਾਰਜ ਐਕਟ ਲਾਗੂ ਕਰਨ ਦੇ ਹੁਕਮ ਦਿਤੇ ਸਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...