*ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੱਤ ਸਾਲਾਂ ਬਾਅਦ ਰਾਸ਼ਟਰੀ ਸਕੂਲ ਖੇਡਾਂ ‘ਚ ਹੋਈ ਗੱਤਕੇ ਦੀ ਵਾਪਸੀ : ਹਰਜੀਤ ਸਿੰਘ ਗਰੇਵਾਲ*

ਚੰਡੀਗੜ- ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਅਣਥੱਕ ਯਤਨਾਂ ਸਦਕਾ ਮਾਰਸ਼ਲ ਆਰਟ ਗੱਤਕੇ ਦੀ ਪ੍ਰਫੁੱਲਤਾ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੋਈ ਹੈ ਅਤੇ ਸੱਤ ਸਾਲਾਂ ਦੇ ਵਕਫੇ ਤੋਂ ਬਾਅਦ ਅਗਾਮੀ ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਬਤੌਰ ਖੇਡ ਵਜੋਂ ਮੁੜ੍ਹ ਸ਼ਾਮਲ ਕਰ ਲਿਆ ਗਿਆ ਹੈ। ਇਸ ਮਹੱਤਵਪੂਰਨ ਘਟਨਾਕ੍ਰਮ ਦਾ ਖੁਲਾਸਾ ਅੱਜ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲਸਟੇਟ ਐਵਾਰਡੀ ਅਤੇ ਡਾ. ਦੀਪ ਸਿੰਘ ਜਨਰਲ ਸਕੱਤਰ ਵਿਸ਼ਵ ਗੱਤਕਾ ਫੈਡਰੇਸ਼ਨ ਨੇ ਕੀਤਾ। ਵਧੇਰੇ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਸਕੂਲ ਗੇਮਜ਼ ਫੈਡਰੇਸ਼ਨ ਆਫ ਇੰਡੀਆ (ਐਸ.ਜੀ.ਐਫ.ਆਈ) ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਭਗਵਤੀ ਸਿੰਘ ਨਾਲ ਇੱਕ ਅਹਿਮ ਮੀਟਿੰਗ ਹੋਈਜੋ ਕਿ ਲਖਨਊ ਵਿੱਚ ਉੱਤਰ ਪ੍ਰਦੇਸ਼ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਜਾਇੰਟ ਡਾਇਰੈਕਟਰ ਵਜੋਂ ਤਾਇਨਾਤ ਹਨ। ਇਸ ਮੀਟਿੰਗ ਦੌਰਾਨ ਗਰੇਵਾਲ ਨੇ ਉਨ੍ਹਾਂ ਨੂੰ ਇੱਕ ਰਸਮੀ ਬੇਨਤੀ ਪੱਤਰ ਅਤੇ ਗੱਤਕਾ ਖੇਡ ਦੀ ਤਕਨੀਕੀ ਨਿਯਮਾਂਵਲੀ ਵੀ ਪੇਸ਼ ਕੀਤੀ ਜਿਸ ਵਿੱਚ ਆਗਾਮੀ 66ਵੀਆਂ ਕੌਮੀ ਸਕੂਲ ਖੇਡਾਂ ਵਿੱਚ ਗੱਤਕੇ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਉਸ ਮੌਕੇ ਐਸ.ਜੀ.ਐਫ.ਆਈ. ਦੇ ਪ੍ਰਤੀਨਿਧੀ ਨੇ ਗੱਤਕੇ ਨੂੰ ਪ੍ਰਸਤਾਵਿਤ ਖੇਡ ਕੈਲੰਡਰ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਕੀਤਾ ਸੀ ਜਿਸ ਕਰਕੇ ਗੱਤਕਾ ਖਿਡਾਰੀਆਂ ਅੰਦਰ ਵਿਆਪਕ ਖੁਸ਼ੀ ਅਤੇ ਉਮੀਦ ਦੀ ਕਿਰਨ ਪੈਦਾ ਹੋਈ ਹੈ।

ਹਰਜੀਤ ਸਿੰਘ ਗਰੇਵਾਲ਼ ਤੇ ਡਾ. ਦੀਪ ਸਿੰਘ ਨੇ ਇਸ ਧੰਨਵਾਦੀ ਪ੍ਰਗਟਾਵੇ ਵਿੱਚ ਐਸ.ਜੀ.ਐਫ.ਆਈ. ਦੇ ਪ੍ਰਧਾਨ ਦੀਪਕ ਕੁਮਾਰ ਆਈ.ਏ..ਐਸ. ਅਤੇ ਸੰਯੁਕਤ ਸਕੱਤਰ ਭਗਵਤੀ ਸਿੰਘ ਦੇ ਸਹਿਯੋਗੀ ਯਤਨਾਂ ਲਈ ਤਹਿਦਿਲੋਂ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਰਾਸ਼ਟਰੀ ਮੰਚ ਤੇ ਗੱਤਕੇ ਦੀ ਮੁੜ ਸੁਰਜੀਤੀ ਲਈ ਰਾਹ ਪੱਧਰਾ ਕੀਤਾ ਹੈ। ਗਰੇਵਾਲ ਨੇ ਉਮੀਦ ਜਤਾਈ ਕਿ ਗੱਤਕਾ ਖੇਡ ਦੀ ਹੁਣ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ਵਿੱਚ ਸ਼ਮੂਲੀਅਤ ਸਦਕਾ ਇਸ ਖੇਡ ਦੇ ਪ੍ਰਸਾਰ ਨੂੰ ਵਧੇਰੇ ਪ੍ਰਫੁੱਲਤ ਕਰਨ ਲਈ ਬਹੁਤ ਲੋੜੀਂਦਾ ਉਤਸ਼ਾਹ ਅਤੇ ਸਵੀਕ੍ਰਿਤੀ ਮਿਲੇਗੀ।

ਰਾਸ਼ਟਰੀ ਸਕੂਲ ਖੇਡਾਂ ਵਿੱਚ ਗੱਤਕੇ ਦੀ ਸ਼ਮੂਲੀਅਤ ਦਾ ਜ਼ਿਕਰ ਕਰਦੇ ਹੋਏਗਰੇਵਾਲ  ਤੇ ਡਾ. ਦੀਪ ਸਿੰਘ ਨੇ ਦੱਸਿਆ ਕਿ ਇਸ ਮਾਰਸ਼ਲ ਆਰਟ ਨੂੰ ਸ਼ੁਰੂਆਤ ਵਿੱਚ ਸਾਲ 2012 ਦੌਰਾਨ ਕੌਮੀ ਸਕੂਲ ਖੇਡਾਂ ਵਿੱਚ ਸ਼ਾਮਲ ਕੀਤਾ ਗਿਆ ਸੀਪਰ ਦੋ ਸਾਲਾਂ ਬਾਅਦ ਹੀ ਇਸ ਨੂੰ ਖੇਡ ਕੈਲੰਡਰ ਬਾਹਰ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦਸਾਲ 2015 ਵਿੱਚਐਨ.ਜੀ.ਏ.ਆਈ. ਦੇ ਯਤਨਾਂ ਨਾਲਗੱਤਕੇ ਨੂੰ ਮੁੜ ਨੈਸ਼ਨਲ ਸਕੂਲ ਖੇਡਾਂ ਵਿੱਚ ਬਹਾਲ ਕੀਤਾ ਗਿਆ ਸੀਪਰ ਪੰਜਾਬ ਵਿੱਚ ਖੇਡਾਂ ਦੀ ਮੇਜ਼ਬਾਨੀ ਵਿੱਚ ਤਰਕਸੰਗਤ ਚੁਣੌਤੀਆਂ ਕਾਰਨ ਇੱਕ ਵਾਰ ਫਿਰ ਇਸ ਖੇਡ ਨੂੰ ਬਾਹਰ ਹੋਣ ਦਾ ਸਾਹਮਣਾ ਕਰਨਾ ਪਿਆ।

ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ਼  ਤੇ ਡਾ. ਦੀਪ ਸਿੰਘ ਨੇ ਇਸ ਪ੍ਰਾਪਤੀ ਉੱਤੇ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕਰਦਿਆਂ ਸਾਰੇ ਗੱਤਕਾ ਖਿਡਾਰੀਆਂ ਅਤੇ ਤਕਨੀਕੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਦ੍ਰਿੜ ਸਮਰਪਣ ਲਈ ਹਾਰਦਿਕ ਵਧਾਈ ਦਿੱਤੀ ਅਤੇ ਵਿਸ਼ਵਾਸ਼ ਦਿਵਾਇਆ ਕਿ ਇਹ ਮਹੱਤਵਪੂਰਨ ਫੈਸਲਾ ਬਿਨਾਂ ਸ਼ੱਕ ਦੇਸ਼ ਵਿੱਚ ਗੱਤਕਾ ਖੇਡ ਦੇ ਵਧਣ-ਫੁੱਲਣ ਦੇ ਰਾਹ ਨੂੰ ਹੋਰ ਉਤਸ਼ਾਹਿਤ ਕਰੇਗਾ।

Loading

Scroll to Top
Latest news
प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ...