ਸੰਸਦ ਮੈਂਬਰ ਸੁਸ਼ੀਲ ਰਿੰਕੂ ਵਲੋਂ ਲੋਕਤੰਤਰੀ ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦਾ ਸੱਦਾ

ਜਲੰਧਰ  : ਸੰਸਦ ਦੇ ਬਾਹਰ ਧਰਨੇ ’ਤੇ ਬੈਠੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਲੋਕਾਂ ਨੂੰ ਲੋਕਤੰਤਰੀ  ਢਾਂਚੇ ਨੂੰ ਬਚਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।   ਸ੍ਰੀ ਰਿੰਕੂ ਨੇ ਕਿਹਾ ਕਿ ਅੱਜ ਦੇ ਦਿਨ ਦੇਸ਼ ਦੀ ਆਜ਼ਾਦੀ ਦੇ ਮਹਾਨ ਆਗੂ ਮਹਾਤਮਾ ਗਾਂਧੀ ਜੀ ਵਲੋਂ 81 ਸਾਲ ਪਹਿਲਾਂ ਭਾਰਤ ਛੱਡੋ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਅੰਗਰੇਜ਼ਾਂ ਨੂੰ ਭਾਰਤ ਛੱਡਣ ਲਈ ਮਜ਼ਬੂਰ ਹੋਣਾ ਪਿਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਹਾਤਮਾ ਗਾਂਧੀ ਅਤੇ ਡਾ.ਬੀ.ਆਰ.ਅੰਬੇਦਕਰ ਦੀ ਵਿਚਾਰਧਾਰਾ ’ਤੇ ਚੱਲਦਿਆਂ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਅਤੇ ਮਜ਼ਬੂਤ ਕਰਨ ਲਈ ਲਾਮਬੰਦ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦੇਸ਼ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਬਹਿਤਰੀ ਲਈ ਹਰ ਤਰ੍ਹਾਂ ਦੀਆਂ ਪਾਲਿਸੀਆਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਦੇ ਸਾਰੇ ਵਪਾਰਿਕ ਢਾਂਚੇ ਉਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਦੇਸ਼ ਦਾ ਛੋਟਾ ਵਪਾਰੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਵਿਚ ਲੋਕਾਂ ਨੂੰ ਰੋਜ਼ਗਾਰ ਮਿਲਣਾ ਬਹੁਤ ਮੁਸ਼ਕਿਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰੀ ਪ੍ਰਕਿਰਿਆ ਨੂੰ ਬਰਕਰਾਰ ਰੱਖਣ ਲਈ ਕੇਂਦਰ ਸਰਕਾਰ ਨੂੰ ਚੱਲਦਾ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਹੁਤ ਅਹਿਮ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਦੇਸ਼ ਵਿਚ ਸੰਘੀ ਢਾਂਚੇ ਅਤੇ ਲੋਕਤੰਤਰ ਨੂੰ ਬਚਾਉਣ ਲਈ ਚੋਣਾਂ ਦੌਰਾਨ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश