ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਪੰਜਾਬ ਸਰਕਾਰ ਨੇ ਮਨਜੂਰ ਕੀਤਾ ਵੀਸੀ ਡਾ. ਬਹਾਦਰ ਦਾ ਅਸਤੀਫਾ

ਚੰਡੀਗੜ੍ਹ:  ਪੰਜਾਬ ਸਰਕਾਰ ਨੇ ਅਖੀਰ ਵੀਸੀ ਡਾ. ਰਾਜ ਬਹਾਦਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ।ਵੀਸੀ ਡਾ. ਬਹਾਦਰ ਨੇ ਪੰਜਾਬ ਕੈਬਨਿਟ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨਾਲ ਵਿਵਾਦ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ, ਜੋ ਕਿ ਅੱਜ ਜਾ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਜੂਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਦੇ ਸਲਾਹਕਾਰ ਬਲਤੇਜ ਪਨੂੰ ਨੇ ਟਵੀਟ ਰਾਹੀਂ ਸਾਂਝੀ ਕੀਤੀ ਹੈ।

ਦੱਸ ਦੇਈਏ ਕਿ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਦੇ ਜਾਇਜ਼ੇ ਦੌਰਾਨ ਸਿਹਤ ਮੰਤਰੀ ਜੋੜੇਮਾਜਰਾ ਨੇ ਡਾH ਰਾਜ ਬਹਾਦਰ ਨੂੰ ਗੰਦੇ ਗੱਦੇ ‘ਤੇ ਪੈਣ ਲਈ ਕਿਹਾ ਸੀ, ਜਿਸ ਦੀ ਵੀਡੀਓ ਵੀ ਲੋਕਾਂ ਵਿੱਚ ਬਹੁਤ ਹੀ ਜ਼ਿਆਦਾ ਵਾਇਰਲ ਹੋਈ। ਇਸ ਘਟਨਾ ਦੇ ਪਿਛੋਂ ਵੀਸੀ ਡਾ. ਬਹਾਦਰ ਨੇ ਆਪਣੀ ਬੇਇਜਤੀ ਮੰਨਦੇ ਹੋਏ ਅਸਤੀਫਾ ਸਰਕਾਰ ਨੂੰ ਭੇਜ ਦਿੱਤਾ ਸੀ ਪਰੰਤੂ ਸਰਕਾਰ ਨੇ ਮਨਜੂਰ ਨਹੀਂ ਕੀਤਾ ਸੀ।

Loading

Scroll to Top