ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਹੁਣ ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਚਲਾਨ ਕੱਟਿਆ ਜਾਵੇਗਾ। ਦਿੱਲੀ ਸਰਕਾਰ ਨੇ ਜਨਤਕ ਥਾਂ ‘ਤੇ ਮਾਸਕ ਨਾ ਪਾਉਣ ‘ਤੇ ਚਲਾਨ ਕੱਟਣ ਦਾ ਹੁਕਮ ਜਾਰੀ ਕੀਤਾ ਹੈ। ਇਹ ਫੈਸਲਾ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਾਈਵੇਟ ਕਾਰ ‘ਚ ਸਫਰ ਕਰਨ ‘ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ। ਦੱਸ ਦੇਈਏ ਕਿ ਕੱਲ੍ਹ ਵੀ ਦਿੱਲੀ ਵਿੱਚ ਕੋਰੋਨਾ ਦੇ 2146 ਮਾਮਲੇ ਸਾਹਮਣੇ ਆਏ ਸਨ।
ਦਿੱਲੀ ਸਰਕਾਰ ਨੇ ਲੋਕਾਂ ਨੂੰ ਮਾਸਕ ਪਾ ਕੇ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ ਪਰ ਸਖ਼ਤੀ ਨਾ ਹੋਣ ਕਾਰਨ ਲੋਕਾਂ ਵਿੱਚ ਇਸ ਦਾ ਡਰ ਬਣਿਆ ਨਜ਼ਰ ਨਹੀਂ ਆ ਰਿਹਾ ਹੈ। ਸਥਿਤੀ ਇਹ ਹੈ ਕਿ ਮੈਟਰੋ ‘ਚ ਸਫਰ ਕਰਦੇ ਸਮੇਂ ਵੀ ਜ਼ਿਆਦਾਤਰ ਯਾਤਰੀ ਬਿਨਾਂ ਮਾਸਕ ਦੇ ਹੀ ਨਜ਼ਰ ਆ ਰਹੇ ਹਨ।