ਦਾੜ੍ਹੀ ਦੀ ਇਜਾਜ਼ਤ ਨਾ ਦੇਣ ‘ਤੇ ਅਮਰੀਕਾ ‘ਚ ਸਿੱਖ ਪੁਲਿਸ ਅਧਿਕਾਰੀ ਦਾ ਪ੍ਰਦਰਸ਼ਨ, ਭਾਰਤੀ ਦੂਤਾਵਾਸ ਨੇ ਬਿਡੇਨ ਸਰਕਾਰ ‘ਤੇ ਪ੍ਰਗਟਾਈ ਭਾਰੀ  ਨਾਰਾਜ਼ਗੀ

•ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਇਸ ਸਬੰਧੀ ਵਿਦੇਸ਼ ਮੰਤਰੀ ਨੂੰ ਪੱਤਰ ਵੀ ਲਿਖਿਆ
ਨਿਊਯਾਰਕ (ਰਾਜ ਗੋਗਨਾ)—ਨਿਊਯਾਰਕ ਵਿੱਚ ਇੱਕ ਸਿੱਖ ਪੁਲਿਸ ਮੁਲਾਜ਼ਮ ਨੂੰ ਦਾੜ੍ਹੀ ਰੱਖਣ ਤੋਂ ਰੋਕੇ ਜਾਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਹੈ। ਜਿਸ ‘ਤੇ ਵਾਸ਼ਿੰਗਟਨ ਵਿੱਚ ਸਥਿੱਤ ਭਾਰਤੀ ਦੂਤਾਵਾਸ ਨੇ ਵੀ ਇਤਰਾਜ਼ ਜਤਾਇਆ ਹੈ। ਅਮਰੀਕੀ ਵਿਧਾਇਕਾਂ ਨੇ ਵੀ ਇਸ ਘਟਨਾ ‘ਤੇ ਡੂੰਘੀ  ਚਿੰਤਾ ਪ੍ਰਗਟ ਕੀਤੀ ਹੈ।ਅਤੇ ਇਸ ਨੂੰ ਧਾਰਮਿਕ ਭੇਦਭਾਵ ਕਰਾਰ ਦਿੱਤਾ ਹੈ। ਇਸ ਕੇਸ ਵਿੱਚ, ਨਿਊਯਾਰਕ ਪੁਲਿਸ ਵਿਭਾਗ ਦੇ ਇੱਕ ਅਧਿਕਾਰੀ ਚਰਨਜੋਤ ਟਿਵਾਣਾ ਨੇ ਪਿਛਲੇ ਸਾਲ ਮਾਰਚ ਵਿੱਚ ਆਪਣੇ ਵਿਆਹ ਲਈ ਦਾੜ੍ਹੀ ਵਧਾਉਣ ਦੀ ਮੰਗ ਕੀਤੀ ਸੀ। ਹਾਲਾਂਕਿ, ਵਿਭਾਗ ਨੇ ਉਸ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ।ਭਾਰਤੀ ਦੂਤਘਰ ਨੇ ਵੀ ਵਿਰੋਧ ਕੀਤਾ ਹੈਇਸ ‘ਤੇ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੇ ਇਹ ਮਾਮਲਾ ਨਿਊਯਾਰਕ ਰਾਜ ਦੇ ਗਵਰਨਰ ਦੇ ਸਾਹਮਣੇ ਚੁੱਕਿਆ। ਇਸ ਦੇ ਨਾਲ ਹੀ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਹ ਮਾਮਲਾ ਬਿਡੇਨ ਪ੍ਰਸ਼ਾਸਨ ਦੇ ਉੱਚ ਪੱਧਰੀ ਅਧਿਕਾਰੀਆਂ ਕੋਲ ਉਠਾਇਆ ਹੈ। ਜਿਵੇਂ ਹੀ ਕੇਸ ਅੱਗੇ ਵਧਿਆ, ਨਿਊਯਾਰਕ ਸਟੇਟ ਪੁਲਿਸ ਅਤੇ ਗਵਰਨਰ ਦੇ ਦਫ਼ਤਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਇਸ ਮਾਮਲੇ ‘ਤੇ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਨਿਊਯਾਰਕ ਅਸੈਂਬਲੀ ਦੇ ਮੈਂਬਰ ਡੇਵਿਡ ਵੇਪ੍ਰਿਨ ਨੇ ਪੁਲਿਸ ਵਿਭਾਗ ਵੱਲੋਂ ਚਰਨਜੀਤ ਟਿਵਾਣਾ ਦੀ ਮੰਗ ਨਾ ਮੰਨੇ ਜਾਣ ‘ਤੇ ਚਿੰਤਾ ਪ੍ਰਗਟ ਕਰਦਿਆਂ ਇਸ ਨੂੰ ਧਾਰਮਿਕ ਵਿਤਕਰਾ ਕਰਾਰ ਦਿੱਤਾ।ਇਸ ਮਸਲੇ ਤੇ ਅਮਰੀਕੀ ਨੇਤਾਵਾਂ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की