ਜਲੰਧਰ 12 ਅਗਸਤ ਨੂੰ ਪੂਰਨ ਤੋਰ ਤੇ ਰਹੇਗਾ ਬੰਦ

ਅੰਮ੍ਰਿਤਸਰ ਤੋਂ ਹੁਕਮ ਜਾਰੀ ਕਰਨ ਵਾਲੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ 19 ਤਰੀਕ ਨੂੰ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ, ਪਰ ਜਲੰਧਰ ਵਿੱਚ ਰਵਿਦਾਸ ਅਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ । ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿੱਚ ਮੁਕੰਮਲ ਬੰਦ ਰੱਖਿਆ ਜਾਵੇਗਾ । ਇਸ ਸਬੰਧੀ ਰਵਿਦਾਸ ਟਾਈਗਰ ਫੋਰਸ ਦੇ ਜੱਸੀ ਤੱਲ੍ਹਣ ਨੇ ਕਿਹਾ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਨੁਸੂਚਿਤ ਜਾਤੀ ਦੇ ਲੋਕਾਂ ‘ਤੇ ਅਸ਼ਲੀਲ ਟਿੱਪਣੀ ਕੀਤੀ ਹੈ। ਇਸ ਦੇ ਵਿਰੋਧ ਵਿੱਚ ਇੱਕ ਦਿਨ ਦਾ ਬੰਦ ਰੱਖਿਆ ਗਿਆ ਹੈ। ਸਰਕਾਰ ਤੋਂ ਮੰਗ ਵੀ ਕੀਤੀ ਜਾ ਰਹੀ ਹੈ ਕਿ ਅਨਮੋਲ ਰਤਨ ਸਿੱਧੂ ਦੇ ਖਿਲਾਫ ਐੱਸ.ਏ.ਸੀ.-ਐੱਸ.ਟੀ.ਐਕਟ ਤਹਿਤ ਮਾਮਲਾ ਵੀ ਦਰਜ ਕੀਤਾ ਜਾਵੇ । ਰਵਿਦਾਸ ਟਾਈਗਰ ਫੋਰਸ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਬੇਸ਼ੱਕ ਭਾਈਚਾਰੇ ਦੇ ਲੋਕਾਂ ਨੇ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ ਪਰ ਜਲੰਧਰ ਵਿੱਚ ਦੋਵੇਂ ਭਾਈਚਾਰੇ ਇਕਜੁੱਟ ਹਨ ਅਤੇ ਦੋਵੇਂ ਪੂਰੀ ਤਰ੍ਹਾਂ ਬੰਦ ‘ਤੇ ਡਟੇ ਹੋਏ ਹਨ । ਉਨ੍ਹਾਂ ਦੱਸਿਆ ਕਿ ਬੰਦ ਨੂੰ ਲੈ ਕੇ ਜਲੰਧਰ ਦੇ ਸਰਕਟ ਹਾਊਸ ਵਿੱਚ ਦੋਵਾਂ ਭਾਈਚਾਰਿਆਂ ਦੇ ਲੋਕਾਂ ਦੀ ਮੀਟਿੰਗ ਵੀ ਹੋਈ ਹੈ, ਜਿਸ ਵਿੱਚ ਸਾਰਿਆਂ ਨੇ ਸਰਬਸੰਮਤੀ ਨਾਲ ਫੈਸਲਾ ਲਿਆ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੰਦ ਦੇ ਸੱਦੇ ਨੂੰ ਜਲੰਧਰ ਦੀਆਂ ਦੁਕਾਨਦਾਰਾਂ ਦੀ ਜੋ ਐਸੋਸੀਏਸ਼ਨ ਹੈ ਉਨ੍ਹਾਂ ਦਾ ਵੀ ਸਮਰਥਨ ਮਿਲਿਆ ਹੈ। ਦੁਕਾਨਦਾਰਾਂ ਨੇ ਵੀ ਸਮਰਥਨ ਵਿੱਚ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ । ਉਨ੍ਹਾਂ ਨੇ ਸਾਰੇ ਵਿਦਿਅਕ ਅਦਾਰਿਆਂ ਨੂੰ ਵੀ ਬੰਦ ਰੱਖਣ ਦੀ ਅਪੀਲ ਕੀਤੀ ਹੈ। ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲ੍ਹਣ ਨੇ ਦੱਸਿਆ ਕਿ ਚੰਡੀਗੜ੍ਹ ਵਿੱਚ ਵੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੁੱਖ ਮੰਤਰੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र