ਕਿਸਾਨ ਅੰਦੋਲਨ ਮਗਰੋਂ ਗੁਰਦੁਆਰਿਆਂ ਪ੍ਰਤੀ ਸਾਰੀ ਦੁਨੀਆਂ ਦੀ ਆਸਥਾ ਵਧੀ: ਟਿਕੈਤ

ਦਿੱਲੀ ਕਿਸਾਨ ਅੰਦੋਲਨ ਵਿੱਚ ਆਪਣਾ ਲੋਹਾ ਮਨਵਾਉਣ ਵਾਲੇ ਕਿਸਾਨ ਨੇਤਾ ਰਾਕੇਸ਼ ਟਿਕੈਤ ਅੱਜ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਗੁਰੂ ਘਰ ਮੱਥਾ ਟੇਕਣ ਲਈ ਆਏ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਮਾਤਮਾ ਸਰਕਾਰ ਨੂੰ ਥੋੜ੍ਹੀ ਸੁੱਧ-ਬੁੱਧ ਦੇਵੇ।

ਕਿਸਾਨ ਆਗੂ ਨੇ ਕਿਹਾ ਸਰਕਾਰ ਨੂੰ ਚਿੱਠੀ ਲਿਖ ਰਹੇ ਹਾਂ ਕਿ ਹੜ੍ਹ ਨਾਲ ਫਸਲਾਂ ਦੇ ਨੁਕਸਾਨ ਨੂੰ ਰੋਕਿਆ ਜਾਏ। ਅੱਗੇ ਤੋਂ ਅਜਿਹੀ ਤ੍ਰਾਸਦੀ ਨਾ ਹੋਵੇ, ਇਸ ਲਈ ਕੋਈ ਪ੍ਰਬੰਧ ਕੀਤਾ ਜਾਏ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਮੰਦਰਾਂ ਤੇ ਗੁਰਦੁਆਰਿਆਂ ਵਿੱਚ ਅਰਦਾਸ ਕਰ ਰਹੇ ਹਾਂ ਕਿ ਪ੍ਰਮਾਤਮਾ ਇਨ੍ਹਾਂ ਸਭ ਚੀਜਾਂ ਤੋਂ ਦੂਰ ਰੱਖੇ। ਉਨ੍ਹਾਂ ਕਿਹਾ ਕਿ ਅੰਦੋਲਨ ਕਰਦੇ ਰਹਾਂਗੇ ਤਾਂ ਹੀ ਸੰਗਠਨ ਮਜ਼ਬੂਤ ਰਹੇਗਾ ਤੇ ਅਸੀਂ ਜਿੰਦਾ ਰਹਾਂਗੇ।

ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਦਾ ਅਗਲਾ ਪ੍ਰੋਗਰਾਮ ਜ਼ਮੀਨ ਹਥਿਆਉਣ ਦਾ ਹੈ ਤੇ ਉਹ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਦਿੱਲੀ ਅੰਦੋਲਨ ਵਿੱਚ ਬਹੁਤ ਵੱਡਾ ਰੋਲ ਗੁਰਦੁਆਰਿਆਂ ਦਾ ਰਿਹਾ ਹੈ। ਉਸ ਸਮੇਂ ਅੰਦੋਲਨ ਵਿੱਚ ਲੰਗਰ ਭੰਡਾਰੇ ਚੱਲਦੇ ਰਹੇ। ਉਨ੍ਹਾਂ ਕਿਹਾ ਕਿ ਵਾਹਿਗੁਰੂ ਉੱਤੇ ਪੂਰੇ ਦੇਸ਼ ਦੀ ਆਸਥਾ ਹੈ।

ਉਨ੍ਹਾਂ ਨੇ ਕਿਹਾ ਕਿ ਸਾਰੀ ਦੁਨੀਆਂ ਦੀ ਆਸਥਾ ਗੁਰਦੁਆਰਿਆਂ ਪ੍ਰਤੀ ਵਧੀ ਹੈ। ਉਨ੍ਹਾਂ ਕਿਹਾ ਕਿ ਚਾਹੇ ਹਿੰਦੁਸਤਾਨ ਦੀ ਕੋਈ ਵੀ ਜਥੇਬੰਦੀ ਹੋਵੇ, ਉਨ੍ਹਾਂ ਦਾ ਗੁਰਦੁਆਰਿਆਂ ਪ੍ਰਤੀ ਲਗਾਅ ਵਧਿਆ ਹੈ। ਮਨੀਪੁਰ ਦੀ ਘਟਨਾ ਬਾਰੇ ਕਿਸਾਨ ਆਗੂ ਨੇ ਕਿਹਾ ਕਿ ਇਹ ਸਰਕਾਰ ਦੀ ਸੋਚੀ-ਸਮਝੀ ਸਾਜਿਸ਼ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...