ਮੋਹਾਲੀ ‘ਚ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਪਿਛਲੇ ਕਈ ਮਹੀਨਿਆਂ ਤੋਂ ਕੌਮੀ ਇਨਸਾਫ ਮੋਰਚਾ ਦਾ ਧਰਨਾ ਚੱਲ ਰਿਹਾ ਹੈ। ਇਸੇ ਦੌਰਾਨ ਕੌਮੀ ਇਨਸਾਫ਼ ਮੋਰਚਾ (KIM) ਨੇ ਆਜ਼ਾਦੀ ਦਿਵਸ ਮੌਕੇ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕੇਆਈਐਮ ਨੇ ਕਿਹਾ ਕਿ ਖਾਲਿਸਤਾਨ ਪੱਖੀ ਸਮੂਹ ਦੇ ਮੈਂਬਰ 15 ਅਗਸਤ ਨੂੰ ਆਜ਼ਾਦੀ ਦਿਵਸ ‘ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਰਚ ਕਰਨਗੇ ਜੋ ਪਹਿਲਾਂ ਹੀ ਆਪਣੀ ਸਜ਼ਾ ਕੱਟ ਚੁੱਕੇ ਹਨ।
ਇਸ ਐਲਾਨ ਤੋਂ ਬਾਅਦ ਚੰਡੀਗੜ੍ਹ ਤੇ ਮੋਹਾਲੀ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਖ਼ਾਸ ਤੌਰ ‘ਤੇ ਸੈਕਟਰ 52-53 ਲਾਈਟ ਪੁਆਇੰਟ ‘ਤੇ, ਜਿੱਥੇ ਪ੍ਰਦਰਸ਼ਨਕਾਰੀਆਂ ਨੇ ਸੜਕ ਦੇ ਇੱਕ ਹਿੱਸੇ ਨੂੰ ਜਾਮ ਕਰ ਦਿੱਤਾ ਹੈ।