ਅਨਵਰੁੱਲ ਹੱਕ ਨੇ ਪਾਕਿਸਤਾਨ ਦੇ ਅੰਤ੍ਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

ਇਸਲਾਮਾਬਾਦ- ਪਸ਼ਤੂਨ ਆਗੂ ਅਨਵਰੁੱਲ ਹੱਕ ਕੱਕੜ ਨੇ ਪਾਕਿਸਤਾਨ ਦੇ ਅੰਤ੍ਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਹੱਕ ਨੂੰ ਫ਼ੌਜ ਦੇ ਨੇੜੇ ਮੰਨਿਆ ਜਾਂਦਾ ਹੈ। ਇਸ ਅਹੁਦੇ ਉਤੇ ਰਹਿੰਦਿਆਂ ਉਹ ਵਿੱਤੀ ਸੰਕਟ ਵਿਚ ਘਿਰੇ ਮੁਲਕ ਨੂੰ ਸੰਭਾਲਣਗੇ ਅਤੇ ਚੋਣਾਂ ਵੀ ਕਰਾਉਣਗੇ। ਰਾਸ਼ਟਰਪਤੀ ਆਰਿਫ ਅਲਵੀ ਨੇ 52 ਸਾਲਾ ਆਗੂ ਨੂੰ ਸਹੁੰ ਚੁਕਾਈ। ਇਸ ਮੌਕੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਕਈ ਹੋਰ ਆਗੂ ਹਾਜ਼ਰ ਸਨ। ਅਨਵਰੁੱਲ ਹੱਕ ਬਲੋਚਿਸਤਾਨ ਸੂਬੇ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਨੂੰ ਸਰਬਸੰਮਤੀ ਨਾਲ ਅੰਤ੍ਰਿਮ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਉਹ ਸੈਨੇਟਰ ਸਨ ਪਰ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ਹੋਣ ਕਰ ਕੇ ਉਨ੍ਹਾਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਬਲੋਚਿਸਤਾਨ ਅਵਾਮੀ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ। ਅੰਤ੍ਰਿਮ ਪ੍ਰਧਾਨ ਮੰਤਰੀ ਹੁਣ ਕੈਬਨਿਟ ਦਾ ਗਠਨ ਕਰਨਗੇ। ਸੂਤਰਾਂ ਮੁਤਾਬਕ ਸਾਬਕਾ ਕੂਟਨੀਤਕ ਜਲੀਲ ਅੱਬਾਸ ਜਿਲਾਨੀ ਨੂੰ ਵਿਦੇਸ਼ ਮੰਤਰੀ ਨਿਯੁਕਤ ਕੀਤਾ ਜਾ ਸਕਦਾ ਹੈ। ਹੱਕ ਉਤੇ ਪਾਕਿਸਤਾਨ ਵਿਚ ਆਜ਼ਾਦ ਤੇ ਨਿਰਪੱਖ ਆਮ ਚੋਣਾਂ ਸਿਰੇ ਚੜ੍ਹਾਉਣ ਦੀ ਜ਼ਿੰਮੇਵਾਰੀ ਹੋਵੇਗੀ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ਼ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਛੱਡ ਦਿੱਤਾ ਤੇ ਉਨ੍ਹਾਂ ਨੂੰ ਤਿੰਨਾਂ ਸੈਨਾਵਾਂ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की