ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦੇਸ਼ ਦੇ ਨਾਗਰਿਕਾਂ ਨੂੰ ਸੁਤੰਤਰਤਾ ਦਿਵਸ ‘ਤੇ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਰਾਹ ‘ਤੇ ਅੱਗੇ ਲਿਜਾਣ ਦਾ ਪ੍ਰਣ ਲੈਣ ਲਈ ਕਿਹਾ। ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ‘ਤੇ ਵਧਾਈ ਦਿੰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਕਿਵੇਂ ਹਰ ਬੱਚੇ ਨੂੰ ਸਿੱਖਿਆ ਮਿਲਣ ਅਤੇ ਹਰ ਇੱਕ ਨੂੰ ਚੰਗਾ ਇਲਾਜ ਮਿਲਣ ਨਾਲ ਕਿਵੇਂ ਤਿਰੰਗਾ ਹਮੇਸ਼ਾ ਉੱਚਾ ਰਹੇਗਾ।
ਵੀਡੀਓ ਵਿਚ ਪਿਛਲੇ ਸਾਲ ਦੇ ਸੁਤੰਤਰਤਾ ਦਿਵਸ ਦੇ ਜਸ਼ਨਾਂ ਵਿਚ ਕੇਜਰੀਵਾਲ ਦੇ ਭਾਸ਼ਣ ਦੇ ਅੰਸ਼ ਵੀ ਸ਼ਾਮਲ ਸਨ, ਜਿਸ ਵਿਚ ਉਹਨਾਂ ਨੇ ਅਮਰੀਕਾ, ਨਾਰਵੇ ਅਤੇ ਸਵੀਡਨ ਵਰਗੇ ਵਿਕਸਤ ਦੇਸ਼ਾਂ ਬਾਰੇ ਗੱਲ ਕੀਤੀ ਸੀ ਕਿ ਉਹ ਆਪਣੇ ਨਾਗਰਿਕਾਂ ਲਈ ਮੁਫਤ ਸਿੱਖਿਆ ਅਤੇ ਚੰਗੀ ਸਿਹਤ ਸੰਭਾਲ ਯਕੀਨੀ ਬਣਾਉਣ। ਦਿੱਲੀ ਦੇ ਛਤਰਸਾਲ ਸਟੇਡੀਅਮ ‘ਚ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਤਿਰੰਗਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਆਜ਼ਾਦੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਕੰਮ ‘ਚ ਸ਼ਹੀਦ ਹੋਏ ਜਵਾਨਾਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਨੂੰ ਵੀ ਪ੍ਰਣਾਮ ਕਰਦਾ ਹਾਂ, ਜਿਨ੍ਹਾਂ ਨੇ ਪਿਛਲੇ 76 ਸਾਲਾਂ ਦੌਰਾਨ ਭਾਰਤ ਦਾ ਦੇਸ਼ ਅਤੇ ਵਿਸ਼ਵ ਵਿਚ ਨਾਮ ਰੌਸ਼ਨ ਕੀਤਾ ਹੈ।