ਡਾ. ਵਿਜੈ ਸਤਬੀਰ ਸਿੰਘ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਮੁੱਖ ਪ੍ਰਬੰਧਕ ਵਜੋਂ ਅਹੁਦਾ ਸੰਭਾਲਿਆ

ਮਹਾਰਾਸ਼ਟਰ ਸਰਕਾਰ ਵੱਲੋਂ ਸਾਬਕਾ ਆਈਏਐਸ ਅਧਿਕਾਰੀ ਡਾ. ਵਿਜੈ ਸਤਬੀਰ ਸਿੰਘ ਨੂੰ ਗੁਰਦੁਆਰਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਮੁੱਖ ਪ੍ਰਬੰਧਕ ਨਿਯੁਕਤ ਕੀਤਾ ਹੈ। ਡਾ. ਵਿਜੈ ਸਤਬੀਰ ਸਿੰਘ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਨਮਸਤਕ ਹੋ ਕੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ ਹੈ । ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਅਤੇ ਸਮੂੰਹ ਪੰਜ ਪਿਆਰੇ ਸਾਹਿਬਾਨ ਨੇ ਡਾ. ਵਿਜੈ ਸਤਬੀਰ ਸਿੰਘ ਨੂੰ ਰਵਾਇਤੀ ਦਸਤਾਰ, ਚੋਲਾ, ਹਾਰ, ਸ੍ਰੀ ਸਾਹਿਬ ਨਾਲ ਅਹੁਦਾ ਸੰਭਾਲਣ ਤੇ ਤਖ਼ਤ ਸਾਹਿਬ ਵਲੋਂ ਸਨਮਾਨਿਆ । ਦਸਣਯੋਗ ਹੈ ਕਿ ਡਾ. ਵਿਜੈ ਸਤਬੀਰ ਸਿੰਘ ਪੰਜਾਬ ਦੀ ਧਰਤੀ ਪਿੰਡ ਕੈਲੇ ਕਲਾਂ (ਨਜ਼ਦੀਕ ਬਟਾਲਾ) ਜਿਲ੍ਹਾ ਗੁਰਦਾਸਪੁਰ ਦੇ ਜੰਮਪਲ ਹਨ ਅਤੇ ਕਿਸਾਨੀ ਪਰਿਵਾਰ ਨਾਲ ਸੰਬੰਧਤ ਹਨ । ਅੰਮ੍ਰਿਤਸਰ ਮੈਡੀਕਲ ਕਾਲਜ ਤੋਂ ਐਮਬੀਬੀਐਸ ਦੀ ਡਿਗਰੀ ਪ੍ਰਾਪਤ ਕਰਨ ਉਪਰੰਤ ਹਾਰਵਰਡ ਯੂਨੀਵਰਸਿਟੀ (ਅਮਰੀਕਾ), ਮਨਚੈਸਟਰ ਯੂਨੀਵਰਸਿਟੀ (ਇੰਗਲੈਂਡ) ਤੋਂ ਉਚੇਰੀ ਵਿਦਿਆ ਹਾਸਲ ਕੀਤੀ ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र