ਚੰਡੀਗੜ੍ਹ: ਭਾਖੜਾ ਡੈਮ ਦੇ ਫਲੱਡ ਗੇਟ 5 ਦਿਨ ਤੱਕ ਖੁੱਲ੍ਹੇ ਰਹਿਣਗੇ। ਇਹ ਬਿਆਨ ਬੀਬੀਐਮਬੀ ਪ੍ਰਸ਼ਾਸਨ ਨੇ ਪ੍ਰੈਸ ਕਾਨਫਰੰਸ ਦੌਰਾਨ ਦਿਤਾ ਹੈ। ਉਨ੍ਹਾਂ ਦਸਿਆ ਕਿ ਇਸ ਸਮੇਂ ਭਾਖੜਾ ਦਾ ਪੱਧਰ 1677 ਫੁੱਟ ਤੇ ਪੌਂਗ 1398 ਫੁੱਟ ਹੈ। 4-5 ਦਿਨਾਂ ਵਿੱਚ ਪਾਣੀ ਨੂੰ ਸੁਰੱਖਿਅਤ ਪੱਧਰ ’ਤੇ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਚੇਤਾਵਨੀ ਦੇ ਕੇ ਹੀ ਪਾਣੀ ਛੱਡਣ ਦੀ ਗੱਲ ਕਹੀ ਹੈ। ਪਾਣੀ ਨਿਯੰਤਰਿਤ ਤਰੀਕੇ ਨਾਲ ਛੱਡਿਆ ਜਾ ਰਿਹਾ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਫਲੱਡ ਗੇਟ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਖੁੱਲ੍ਹੇ ਰਹਿਣਗੇ।
ਪੰਜਾਬ ਸਰਕਾਰ ਨੂੰ ਪਹਿਲਾਂ ਹੀ ਅਲਰਟ ਜਾਰੀ ਕਰ ਦਿਤਾ ਗਿਆ ਸੀ। ਰੋਪੜ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਹੋਰ ਸ਼ਹਿਰ ਇਸ ਦੇ ਰਾਹ ਵਿੱਚ ਆਉਂਦੇ ਹਨ। ਜੇ ਭਾਖੜਾ ਡੈਮ ਤੇ ਪੌਂਗ ਤੋਂ ਪਾਣੀ ਛੱਡਿਆ ਗਿਆ ਤਾਂ 24 ਘੰਟੇ ਪਹਿਲਾਂ ਅਲਰਟ ਜਾਰੀ ਕੀਤਾ ਜਾਵੇ।