ਅਮਰੀਕਾ ਵਿਚ 5 ਭਾਰਤੀਆਂ ਸਣੇ 21 ਸ਼ੱਕੀ ਬਾਲ ਤਸਕਰ ਗ੍ਰਿਫ਼ਤਾਰ

ਕੈਲੀਫੋਰਨੀਆ: ਕੇਰਨ ਕਾਉਂਟੀ ਵਿਚ 5 ਭਾਰਤੀਆਂ ਸਣੇ 21 ਸ਼ੱਕੀ ਬਾਲ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਸਕਰਾਂ ’ਤੇ ਬੱਚਿਆਂ ਨੂੰ ਭਰਮਾਉਣ ਲਈ ਨੁਕਸਾਨਦੇਹ ਸਮੱਗਰੀ ਭੇਜਣ ਅਤੇ ਜਿਨਸੀ ਹਮਲੇ ਦੇ ਇਲਜ਼ਾਮ ਹਨ। ਜ਼ਿਲ੍ਹਾ ਅਟਾਰਨੀ ਸਿੰਥੀਆ ਜ਼ਿਮਰ ਨੇ ਦਸਿਆ ਕਿ ਕੇਰਨ ਕਾਉਂਟੀ ਵਿਚ 9 ਤੋਂ 12 ਅਗੱਸਤ ਤਕ 21 ਸ਼ੱਕੀ ਬਾਲ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਕੇਰਨ ਕਾਉਂਟੀ ਅਤੇ ਬੇਕਰਸਫੀਲਡ ਲਾਅ ਇਨਫੋਰਸਮੈਂਟ, ਕੇਰਨ ਕਾਉਂਟੀ ਦੀ ਜ਼ਿਲ੍ਹਾ ਅਟਾਰਨੀ ਸਿੰਥੀਆ ਜ਼ਿਮਰ ਨੇ ਇਕ ਪ੍ਰੈਸ ਕਾਨਫ਼ਰੰਸ ਕਰਕੇ ਬਾਲ ਸੋਸ਼ਣ ਅਤੇ ਮਨੁੱਖੀ ਤਸਕਰੀ ਦੇ ਆਪ੍ਰੇਸ਼ਨ ਬਾਰੇ ਚਰਚਾ ਕੀਤੀ । ਕੈਲੀਫੋਰਨੀਆ ਦੇ ਨਿਆਂ ਵਿਭਾਗ ਨੇ ਕਿਹਾ ਕਿ ਇਸ ਆਪਰੇਸ਼ਨ ਦਾ ਨਾਂਅ “ਆਪ੍ਰੇਸ਼ਨ ਬੈਡ ਬਾਰਬੀ” ਰੱਖਿਆ ਗਿਆ ਹੈ। ਜ਼ਿਮਰ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਜ਼ਿਆਦਾਤਰ ਲੋਕ ਕੇਰਨ ਕਾਉਂਟੀ ਦੇ ਹਨ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸਲਵਾਡੋਰ ਸਾਲਸੇਡੋ (56), ਡੇਨੀਅਲ ਹਰਨਾਂਡੇਜ਼ (36), ਡਿਏਗੋ ਗੋਂਜ਼ਾਲੇਜ਼ (36) ਜੋਸ ਟ੍ਰੇਜੋ (33), ਜਸਵਿੰਦਰ ਸਿੰਘ (35), ਜੋਗਿੰਦਰ ਸਿੰਘ (54), ਰੌਨੀ ਜਰਮੇਨ ਵਿਲੀ (30), ਅਲਬਰਟੋ ਰੋਡਰਿਗਜ਼ (23), ਐਂਟੋਨੀਓ ਰੋਮੇਰੋ ਜੂਨੀਅਰ (30), ਵਿਲੀਅਮ ਅਲਫਰੇਡੋ ਪੇਰੇਜ਼ ਸੈਂਡੋਵਾਲ (26), ਮਾਈਨਰ ਵੇਲਾਸਕੁਏਜ਼ (38), ਰੋਲਾਂਡੋ ਲੋਪੇਜ਼ (23), ਰਜਿੰਦਰ ਪਾਲ ਸਿੰਘ (54), ਮਾਈਕਲ ਪੀਟਰ ਮੁਰਤਾਲਾ (43), ਨਿਸ਼ਾਨ ਸਿੰਘ (33), ਐਲੀ ਰੌਬਰਟ ਵਿਲਸਨ (29), ਰਿਕੀ ਟ੍ਰੈਵੋਨ ਵਾਕਰ (40), ਡੇਵੋਨ ਪਾਲ ਟੇਲਰ (31), ਜੋਸ਼ੂਆ ਜੇਮੀਰਾ ਜਾਨਸਨ (38), ਕਰਨੈਲ ਸਿੰਘ (44), ਕ੍ਰਿਸਟੋਫਰ ਲੀ ਗ੍ਰਿਨਰ (36) ਵਜੋਂ ਹੋਈ ਹੈ।

 

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की