ਅਗਲੇ ਸਾਲ ਸੱਤਾ ‘ਚ ਆਏ ਤਾਂ ਭਾਰਤ ‘ਤੇ ਲਗਾਵਾਂਗੇ ਟੈਕਸ, ਸਾਬਕਾ ਅਮਰੀਕੀ ਰਾਸ਼ਟਰਪਤੀ ਟਰੰਪ ਦੀ ‘ਖੁੱਲੀ ਧਮਕੀ

ਵਾਸ਼ਿੰਗਟਨ (ਰਾਜ ਗੋਗਨਾ)—ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਭਾਰਤ ਵੱਲੋਂ ਕੁਝ ਅਮਰੀਕੀ ਉਤਪਾਦਾਂ ‘ਤੇ ਉੱਚੇ ਟੈਕਸ ਦਾ ਮੁੱਦਾ ਉਠਾਇਆ ਹੈ।ਅਤੇ  ਉਸ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਹ ਅਗਲੇ ਸਾਲ ਸੱਤਾ ‘ਚ ਪਰਤਦੇ ਹਨ ਤਾਂ ਉਹ ਭਾਰਤ ‘ਤੇ ਟੈਕਸ ਲਾਉਣਗੇ। ਜ਼ਿਕਰਯੋਗ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ ਡੋਨਾਲਡ ਟਰੰਪ ਨੇ ਭਾਰਤ ਨੂੰ ਟੈਰਿਫ ਕਿੰਗ ਕਿਹਾ ਸੀ। ਮਈ 2019 ਵਿੱਚ, ਸੰਯੁਕਤ ਰਾਜ ਅਮਰੀਕਾ ਨੂੰ ਇਸਦੇ ਬਾਜ਼ਾਰਾਂ ਵਿੱਚ ਬਰਾਬਰ ਅਤੇ ਨਿਰਪੱਖ ਪਹੁੰਚ ਪ੍ਰਦਾਨ ਕਰਨ ਵਿੱਚ ਭਾਰਤ ਦੀ ਅਸਫਲਤਾ ਦਾ ਹਵਾਲਾ ਦਿੰਦੇ ਹੋਏ, ਭਾਰਤ ਦੀ ਤਰਜੀਹਾਂ ਦੀ ਆਮ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਗਿਆ ਸੀ।
ਟਰੰਪ ਨੇ ਇਕ ਇੰਟਰਵਿਊ ‘ਚ ਕਿਹਾ ਕਿ ਉਨ੍ਹਾਂ ਨੇ ਭਾਰਤ ‘ਚ ਟੈਕਸ ਦਰਾਂ ‘ਚ ਭਾਰੀ ਕਟੌਤੀ ਕੀਤੀ ਹੈ, ਜਦਕਿ ਭਾਰਤ ਇੱਥੇ ਬਹੁਤ ਜ਼ਿਆਦਾ ਟੈਕਸ ਲਗਾਉਂਦਾ ਹੈ। ਉਨ੍ਹਾਂ ਕਿਹਾ, ਮੈਂ ਇਕਸਾਰ ਟੈਕਸ ਚਾਹੁੰਦਾ ਹਾਂ। ਟੈਕਸ ਦੇ ਮਾਮਲੇ ਵਿੱਚ ਭਾਰਤ ਬਹੁਤ ਜਿਆਦਾ ਅੱਗੇ ਹੈ।ਉਹਨਾਂ  ਹਾਰਲੇ ਡੇਵਿਡਸਨ ਮੋਟਰਸਾਈਕਲਾਂ ‘ਤੇ ਲੱਗਣ ਵਾਲੇ ਟੈਕਸ ਨੂੰ ਦੇਖ ਕੇ ਇਹ ਗੱਲ ਸਾਫ਼ ਨਜ਼ਰ ਆਉਂਦੀ ਹੈ। ਉਹਨਾਂ ਅੱਗੇ ਕਿਹਾ, “ਮੈਂ ਸਿਰਫ ਇਹ ਪੁੱਛਣਾ ਚਾਹੁੰਦਾ ਹਾਂ ਕਿ ਭਾਰਤ ਵਰਗੇ ਸਥਾਨ ਵਿੱਚ ਅਜਿਹਾ ਕਿਵੇਂ ਹੋ ਸਕਦਾ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की