ਢਾਕਾ: ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਵੀਰਵਾਰ ਨੂੰ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਡਿਪਲੋਮੈਟਿਕ ਪਾਸਪੋਰਟ ਰੱਦ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਸ਼੍ਰੀਮਤੀ ਹਸੀਨਾ ਦੇ ਪਾਸਪੋਰਟ ਦੇ ਨਾਲ-ਨਾਲ ਸਰਕਾਰ ਦੇ ਸਾਬਕਾ ਮੰਤਰੀਆਂ ਅਤੇ ਸਾਬਕਾ ਸੰਸਦ ਮੈਂਬਰਾਂ ਦੇ ਪਾਸਪੋਰਟ ਜੋ ਹੁਣ ਆਪਣੇ ਅਹੁਦਿਆਂ ‘ਤੇ ਨਹੀਂ ਹਨ, ਨੂੰ ਰੱਦ ਕਰ ਦਿੱਤਾ ਗਿਆ ਹੈ। ਬੰਗਲਾਦੇਸ਼ ਵਿੱਚ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਭੜਕੀ ਹਿੰਸਾ ਤੋਂ ਬਾਅਦ ਹਸੀਨਾ ਸਥਿਤੀ ਨੂੰ ਸੰਭਾਲਣ ਵਿੱਚ ਅਸਫਲ ਰਹੀ ਸੀ। ਇਸ ਕਾਰਨ ਉਸ ਨੂੰ ਅਸਤੀਫਾ ਦੇ ਕੇ ਭਾਰਤ ਭੱਜਣਾ ਪਿਆ। ਉਸ ਦੀ ਬਰਖਾਸਤਗੀ ਤੋਂ ਪਹਿਲਾਂ ਦੇ ਹਫ਼ਤਿਆਂ ਵਿੱਚ 450 ਤੋਂ ਵੱਧ ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚ ਕਈ ਪੁਲਿਸ ਵਾਲੇ ਵੀ ਸ਼ਾਮਲ ਸਨ।