ਹਾਸੇ  ਦਾ ਖਜ਼ਾਨਾ ਅਤੇ ਰੁਮਾਂਸ ਨਾਲ ਮਨੋਰੰਜਨ ਭਰਪੂਰ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’

ਕਾਮੇਡੀ ਭਰਪੂਰ ਮਸਾਲਾ ਫ਼ਿਲਮਾਂ ਬਣਾਕੇ ਹਮੇਸਾਂ ਚਰਚਾ ਵਿੱਚ ਰਹਿਣ ਵਾਲੇ ਫ਼ਿਲਮਕਾਰਾਂ ‘ਚ ਹੁਣ ਗਿੱਪੀ ਗਰੇਵਾਲ ਵੀ ਆ ਰਲਿਆ ਹੈ ਜਿਸਨੇ ਅਰਦਾਸ ਤੇ ਮਾਂ ਵਰਗੀ ਫ਼ਿਲਮ ਤੋਂ ਹਟਕੇ ਆਪਣਾ ਬਹੁਤਾ ਧਿਆਨ ਕਮਰਸ਼ੀਅਲ ਸਿਨਮੇ ਵੱਲ ਜੋੜਿਆ ਹੈ। ਲਗਾਤਾਰ ਮਨੋਰੰਚਕ ਮਸਾਲਾ ਫ਼ਿਲਮਾਂ ਦੇਣ ਵਾਲਾ ਹੰਬਲ ਮੋਸ਼ਨ ਪਿਕਰਚਰਜ ਅਤੇ ਓਮ ਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ‘ਯਾਰ ਮੇਰਾ ਤਿੱਤਲੀਆਂ ਵਰਗਾ’ ਲੈ ਕੇ ਆਇਆ ਹੈ। 2 ਸਤੰਬਰ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਜਿਸ ਵਿੱਚ ਸ਼ੋਸ਼ਲ ਮੀਡੀਆ, ਫੇਸਬੁੱਕ ਆਦਿ ਨਾਲ ਜੁੜੇ ਲੋਕਾਂ ਦੀ ਮਾਨਸਿਕਤਾ ਵਿਖਾਈ ਗਈ ਹੈ ਕਿ ਕਿਵੇਂ ਬਣਾਉਟੀ ਚਿਹਰਿਆਂ ਦੇ ਮੋਹ ਜਾਲ ਵਿੱਖ ਫਸਿਆ ਮਨੁੱਖ ਆਪਣੀਆਂ ਲਲਚਾਈਆਂ ਸੋਚਾਂ ਨਾਲ ਪਰਿਵਾਰਕ ਜਿੰਦਗੀ ਤਬਾਹ ਕਰਨ  ਕਿਨਾਰੇ ਖੜ੍ਹਾ ਹੈ। ਇਹ ਫ਼ਿਲਮ ਜਿੱਥੇ ਦਰਸ਼ਕਾਂ ਦਾ ਚੰਗਾ ਮਨੋਰੰਜਨ ਕਰੇਗੀ ਉੱਥੇ ਸ਼ੋਸ਼ਲ ਮੀਡੀਆ ਦੇ ਰਾਹੇ ਤੁਰੇ ਲੋਕਾਂ ਨੂੰ ਆਪਣੇ ਜੀਵਨ ਸਾਥੀ ਅਤੇ ਪਰਿਵਾਰਕ ਫ਼ਰਜਾਂ ਪ੍ਰਤੀ ਵਫ਼ਾਦਾਰ ਰਹਿਣ ਦਾ ਸੁਨੇਹਾ ਵੀ ਦਿੰਦੀ ਹੈ। ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਤੇ ਤਨੂ ਗਰੇਵਾਲ ਨੇ ਅਹਿਮ ਭੂਮਿਕਾ ਨਿਭਾਈ ਹੈ ਜਦਕਿ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਆਦਿ ਨਜ਼ਰ ਆਉਣਗੇ। ਫਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿਹਾ ਕਿ ਇਹ ਫਿਲਮ ਦਰਸ਼ਕਾਂ ਨੂੰ ਨਿਸ਼ਚਿਤ ਰੂਪ ‘ਚ ਪਸੰਦ ਆਵੇਗੀ ਕਿਉਂਕਿ ਇਹ ਫ਼ਿਲਮ ਆਪਣੇ ਆਪ ਵਿੱਚ ਹੀ ਪੂਰਾ ਇੱਕ ਰੋਮਾਂਟਿਕ ਪੈਕੇਜ ਹੈ , ਜਿਸ ਵਿਚ ਰੋਮਾਂਸ, ਡਰਾਮਾ ਅਤੇ ਕਾਮੇਡੀ ਦੀ ਕੋਈ ਕਮੀ ਨਹੀਂ ਹੈ। ਫ਼ਿਲਮ  ਦਾ ਸੰਗੀਤ ਬਹੁਤ ਵਧੀਆ ਹੈ। ਦਰਸ਼ਕਾਂ ਵਲੋਂ ਇਸ ਫ਼ਿਲਮ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ।

ਹਰਜਿੰਦਰ ਸਿੰਘ ਜਵੰਦਾ 9463828000

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की