ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਾਸਤੇਲਗੌਂਬੇਰਤੋ(ਵਿਚੈਂਸਾ) ਇਟਲੀ ਵਿਖੇ ਵੱਖ ਵੱਖ ਦਿਹਾੜਿਆਂ ਨੂੰ ਸਮਰਪਿਤ ਤਿੰਨ ਰੋਜਾ ਗੁਰਮਤਿ ਸਮਾਗਮ ਸੰਪੰਨ

ਮਿਲਾਨ (ਦਲਜੀਤ ਮੱਕੜ) ਇਟਲੀ ਦੇ ਜਿਲਾ ਵਿਚੈਂਸਾ ਵਿੱਚ ਪੈਂਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕਾਸਤੇਲਗੌਂਬੇਰਤੋ ਵਿਖੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਸੰਪੂਰਤਾ ਦਿਵਸ ਅਤੇ ਸ਼੍ਰੀ ਮਾਨ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲੇ, ਸੰਤ ਗਿਆਨੀ ਕਰਤਾਰ ਸਿੰਘ ਜੀ ਖਾਲਸਾ ਭਿੰਡਰਵਾਲੇ, ਸੰਤ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਅਤੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲੇ ਮਹਾਂਪੁਰਖਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰਬਾਣੀ ਅਤੇ ਕਥਾ ਕੀਰਤਨ ਸਰਵਣ ਕੀਤਾ। ਇਹਨਾਂ ਪਾਵਨ ਦਿਹਾੜਿਆਂ ਤੇ ਸ਼ੁੱਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ। ਜਿਹਨਾਂ ਦੀ ਸੇਵਾ ਪੁਰਾਤਨ ਮਰਿਆਦਾ ਅਨੁਸਾਰ 25 ਸਿੰਘਾਂ ਵੱਲੋਂ ਨਿਭਾਈ ਗਈ ।ਐਤਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵੱਖ ਵੱਖ ਰਾਗੀ, ਕਥਾਵਾਚਕਾਂ ਦੁਆਰਾ ਸੰਗਤਾਂ ਨੂੰ ਸਿੱਖ ਕੌਮ ਦਾ ਮਹਾਨ ਤੇ ਗੌਰਵਮਈ ਇਤਿਹਾਸ ਸਰਵਣ ਕਰਵਾਉਂਦੇ ਹੋਏ ਹਾਜ਼ਰੀਆਂ ਭਰਦੇ ਆਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਵਿਚ ਆਕੇ ਅਰਦਾਸ ਬੇਨਤੀ ਕਰਨ ਵਾਲ਼ਿਆਂ ਹਰ ਮਨ੍ਹ ਕਾਮਨਾ ਗੁਰੂ ਸਾਹਿਬ ਆਪ ਪੂਰੀ ਕਰਦੇ ਹਨ ਅਤੇ ਭਗਤਾਂ ਦੇ ਦੁੱਖ ਸੁੱਖ ਵਿਚ ਆਪ ਸੁਹਾਈ ਹੁੰਦੇ ਹਨ । ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ । ਇਸ ਮੌਕੇ ਪੰਜਾਬ ਵਿੱਚਲੇ ਹੜ ਪੀੜਤਾ ਲਈ ਵੀ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱੱਲੋਂ ਆਈਆਂ ਸੰਗਤਾਂ ਨੂੰ ਜੀ ਆਇਆ ਆਖਿਆਂ ਅਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਸੇਵਾ ਨਿਭਾਉਣ ਵਾਲੇ 25 ਸਿੰਘਾਂ ਨੂੰ ਸਿਰੋਪਾੳ ਭੇਂਟ ਕੀਤਾ ਅਤੇ ਹੋਰਨਾਂ ਸਿੰਘਾਂ ਅਤੇ ਪ੍ਰਬੰਧਕ ਕਮੇਟੀਆਂ ਦਾ ਵੀ ਸਨਮਾਨ ਕੀਤਾ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की