ਪੱਤਰਕਾਰ ਤੇ ਪੰਜਾਬੀ ਸਾਹਿਤਕਾਰ ਦੇਸਰਾਜ ਕਾਲੀ ਦਾ ਹੋਇਆ ਦੇਹਾਂਤ, ਪਿਛਲੇ ਕੁਝ ਸਮੇਂ ਤੋਂ ਸਨ ਬਿਮਾਰ

ਪੰਜਾਬੀ ਦੇ ਪ੍ਰਸਿੱਧ ਪੱਤਰਕਾਰ, ਲੇਖਕ, ਕਹਾਣੀਕਾਰ ਤੇ ਨਾਵਲਕਾਰ ਦੇਸ ਰਾਜ ਕਾਲੀ ਦਾ ਦੇਹਾਂਤ ਹੋ ਗਿਆ ਹੈ। 52 ਸਾਲ ਦੀ ਉਮਰ ‘ਚ ਉਹ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਚੰਡੀਗੜ੍ਹ ਦੇ ਪੀਜੀਆਈ ਵਿਚ ਆਖਰੀ ਸਾਹ ਲਏ। ਉਹ ਪੰਜਾਬੀ ਭਾਸ਼ਾ ਦੇ ਮਹਾਨ ਚਿੰਤਕ ਸਨ। ਉਨ੍ਹਾਂ ਨੇ ਇਨਕਲਾਬੀ ਅਖ਼ਬਾਰ ਨਵਾਂ ਜ਼ਮਾਨਾ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦਾ ਸਸਕਾਰ 29 ਅਗਸਤ ਮੰਗਲਵਾਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਪਹਿਲੀ ਕਿਤਾਬ ਕੱਥਕਾਲੀ ਸੀ। ਇਸ ਤੋਂ ਇਲਾਵਾ ਤਸੀਹੇ ਕਦੇ ਬੁੱਢੇ ਨਹੀਂ ਹੁੰਦੇ, ਚਾਨਣ ਦੀ ਲੀਕ, ਫਕੀਰੀ, ਚੁੱਪ ਕੀਤੇ, ਯਹਾਂ ਚਾਏ ਅੱਛੀ ਨਹੀਂ ਬਣਤੀ ਆਦਿ ਕਿਤਾਬਾਂ ਸ਼ਾਮਲ ਹਨ। ਨਾਵਲਾਂ ਵਿਚ ਪਰਣੇਸ਼ਵਰੀ,ਅੰਤਹੀਣ, ਪ੍ਰਥਮ ਪੌਰਾਣ, ਸ਼ਾਂਤੀ ਪਰਵ, ਠੁਮਰੀ, ਆਦਿ ਸ਼ਾਮਲ ਹਨ। ਪਰਣੇਸ਼ਵਰੀ ਉਨ੍ਹਾਂ ਦਾ ਪਲੇਠਾ ਨਾਵਲ ਸੀ। ਆਪਣੀਆਂ ਲਿਖਤਾਂ ਵਿਚ ਉਹ ਹਾਸ਼ੀਏ ਤੇ ਵੇਦਨਾ ਦੀ ਬਾਤ ਪਾਉਂਦੇ ਸਨ।
ਉਹ ਪੰਜਾਬੀ ਤੇ ਹਿੰਦੀ ਦੀਆਂ ਅਖਬਾਰਾਂ ਵਿੱਚ ਵੀ ਬਤੌਰ ਪੱਤਰਕਾਰ ਕੰਮ ਕਰਦੇ ਰਹੇ। ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੇ ਸਹਿਯੋਗ ਨਾਲ ਵੀ ਦੇਸ਼ ਰਾਜ ਕਾਲੀ ਨੇ ਗਦਰ ਇਤਿਹਾਸ ਬਾਰੇ ਲੰਮਾ ਸਮਾਂ ਲਿਖਿਆ। ਉਹ ਜਲੰਧਰ ਦੂਰਦਰਸ਼ਨ ਤੋਂ ਸਵੇਰੇ ਚਲਦੇ ਪ੍ਰੋਗਰਾਮ ਖ਼ਾਸ ਖ਼ਬਰ ਇੱਕ ਨਜ਼ਰ ਵਿੱਚ ਵੀ ਆਪਣੇ ਵਿਚਾਰ ਪੇਸ਼ ਕਰਦੇ ਰਹੇ ਹਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की