ਨੌਵਾਂ ਢਾਡੀ ਦਰਬਾਰ 3 ਸਤੰਬਰ ਨੂੰ                    

 ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਸ਼ਹੀਦ ਬਾਬਾ ਜੀਵਨ ਸਿੰਘ  ( ਭਾਈ ਜੈਤਾ ਜੀ ) ਦੇ ਜਨਮ ਦਿਹਾੜੇ ਨੂੰ ਸਮਰਪਿਤ ਨੌਵਾਂ ਢਾਡੀ ਦਰਬਾਰ 3 ਸਤੰਬਰ ਦਿਨ ਐਤਵਾਰ ਨੂੰ ਪਰਜੀਆਂ ਰੋਡ, ਧਰਮਸ਼ਾਲਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਮਹਿਤਪੁਰ ਵਿਖੇ ਸੱਭਿਆਚਾਰਕ ਵਿੰਗ ਸ਼੍ਰੋਮਣੀ ਰੰਘਰੇਟਾ ਦਲ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮਸ਼ਾਲਾ ਕਮੇਟੀ, ਤੇ ਸਮੂਹ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਬੜੀ ਸਰਧਾ ਨਾਲ ਮਨਾਇਆ ਜਾ ਰਿਹਾ ਹੈ। ਕਮੇਟੀ ਮੈਂਬਰਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ 3 ਸਤੰਬਰ ਨੂੰ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ । 10 ਵਜੇ ਢਾਡੀ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ। ਗੁਰੂ ਜੀ ਦਾ ਲੰਗਰ ਦੁਪਹਿਰ 2 ਵਜੇ ਅਤੁੱਟ ਵਰਤਾਇਆ ਜਾਵੇਗਾ । ਇਸ ਮੌਕੇ ਕਮੇਟੀ ਮੈਂਬਰ ਪ੍ਰਧਾਨ ਕਰਾਂਤੀਜੀਤ ਸਿੰਘ ਐਮ . ਸੀ , ਬਾਬਾ ਗੁਰਮੇਜ ਸਿੰਘ ਗਿੱਲ ਖਜਾਨਚੀ, ਗਿਆਨੀ ਸੁਖਦੇਵ ਸਿੰਘ ਨਿਧੱੜਕ, ਭਾਈ ਆਲਮਜੀਤ ਸਿੰਘ ਆਦਿ ਹਾਜਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की