ਤੋਸ਼ਾਖ਼ਾਨਾ ਮਾਮਲਾ: ਇਸਲਾਮਾਬਾਦ ਹਾਈਕੋਰਟ ਨੇ ਸਾਬਕਾ ਪਾਕਿਸਤਾਨੀ ਪੀ.ਐੱਮ ਇਮਰਾਨ ਖ਼ਾਨ ਦੀ ਸਜ਼ਾ ‘ਤੇ ਲਗਾਈ ਰੋਕ

ਇਸਲਾਮਾਬਾਦ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੀ ਹਾਈ ਕੋਰਟ ਨੇ ਤੋਸ਼ਾਖਾਨਾ ਮਾਮਲੇ ‘ਚ ਇਮਰਾਨ ਖ਼ਾਨ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਇਮਰਾਨ ਖ਼ਾਨ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦੇ 2 ਮੈਂਬਰੀ ਬੈਂਚ ਨੇ ਇਮਰਾਨ ਖ਼ਾਨ ਨੂੰ ਤੁਰੰਤ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਇਮਰਾਨ ਖ਼ਾਨ ਨੂੰ 5 ਅਗਸਤ ਨੂੰ ਗ੍ਰਿਫ਼ਤਾਰ ਕਰਕੇ ਅਟਕ ਜੇਲ ‘ਚ ਰੱਖਿਆ ਗਿਆ ਸੀ। ਇਮਰਾਨ ਖ਼ਾਨ ਨੂੰ ਇਸ ਤੋਂ ਪਹਿਲਾਂ ਤੋਸ਼ਾਖਾਨਾ ਮਾਮਲੇ ‘ਚ 3 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਇਸਲਾਮਾਬਾਦ ਹਾਈਕੋਰਟ ਨੇ ਕਿਹਾ ਕਿ ਉਹ ਇਮਰਾਨ ਖ਼ਾਨ ਮਾਮਲੇ ‘ਚ ਬਾਅਦ ਵਿੱਚ ਵਿਸਥਾਰਿਤ ਫ਼ੈਂਸਲਾ ਜਾਰੀ ਕਰੇਗੀ। ਇਸਲਾਮਾਬਾਦ ਹਾਈਕੋਰਟ ਦਾ ਫੈਸਲਾ ਇਮਰਾਨ ਖ਼ਾਨ ਲਈ ਵੱਡੀ ਕਾਨੂੰਨੀ ਜਿੱਤ ਹੈ। ਤੋਸ਼ਾਖਾਨਾ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਇਮਰਾਨ ਖ਼ਾਨ ਨੂੰ ਚੋਣ ਲੜਨ ਤੋਂ ਵੀ ਰੋਕ ਦਿੱਤਾ ਗਿਆ ਸੀ। ਪਾਕਿਸਤਾਨ ਵਿੱਚ ਇਸ ਸਾਲ ਦੇ ਅੰਤ ਜਾਂ ਅਗਲੇ ਸਾਲ ਦੇ ਸ਼ੁਰੂ ਵਿੱਚ ਆਮ ਚੋਣਾਂ ਹੋਣ ਜਾ ਰਹੀਆਂ ਹਨ। ਫੌਜ ਇਮਰਾਨ ਖ਼ਾਨ ਨੂੰ ਇਸ ਚੋਣ ਪ੍ਰਕਿਰਿਆ ਤੋਂ ਕਿਸੇ ਤਰ੍ਹਾਂ ਬਾਹਰ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਇਮਰਾਨ ਖ਼ਾਨ ਇੱਕ ਵਾਰ ਫ਼ਿਰ ਮਜ਼ਬੂਤ ​​ਸਾਬਤ ਹੋਏ ਹਨ। ਇਸ ਤੋਂ ਪਹਿਲਾਂ ਅਮਰੀਕਾ ਨੇ ਵੀ ਇਮਰਾਨ ਖ਼ਾਨ ਦੇ ਹੱਕ ਵਿੱਚ ਆਵਾਜ਼ ਉਠਾਈ ਸੀ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...