ਨਵੀਂ ਦਿੱਲੀ – ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ 1984 ਦੇ ਸੁਲਤਾਨਪੁਰੀ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਦਾ ਫ਼ੈਸਲਾ ਮੁੜ ਟਾਲ ਦਿੱਤਾ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਮੰਗਲਵਾਰ ਨੂੰ ਇਸ ਮਾਮਲੇ ‘ਤੇ ਫ਼ੈਸਲਾ 15 ਸਤੰਬਰ ਨੂੰ ਸੁਣਾਉਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ 11 ਅਗਸਤ ਅਤੇ 25 ਜੁਲਾਈ ਨੂੰ ਵੀ ਫ਼ੈਸਲਾ ਟਾਲ ਦਿੱਤਾ ਸੀ।
ਇਸ ਕੇਸ ਨੂੰ ਪਟਿਆਲਾ ਹਾਊਸ ਕੋਰਟ ਨੇ ਰਾਊਜ਼ ਐਵੇਨਿਊ ਕੋਰਟ ਵਿਚ ਤਬਦੀਲ ਕਰ ਦਿੱਤਾ ਸੀ। ਇਹ ਕੇਸ ਦਰਜ ਕਰਨ ਦੇ ਹੁਕਮ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਬਣਾਏ ਗਏ ਨਾਨਾਵਤੀ ਕਮਿਸ਼ਨ ਨੇ ਦਿੱਤੇ ਸਨ। 16 ਨਵੰਬਰ 2018 ਨੂੰ ਕੇਸ ਦੀ ਮੁੱਖ ਗਵਾਹ ਚਾਮ ਕੌਰ ਨੇ ਪਟਿਆਲਾ ਹਾਊਸ ਕੋਰਟ ਵਿਚ ਮੌਜੂਦ ਸੱਜਣ ਕੁਮਾਰ ਦੀ ਪਛਾਣ ਕੀਤੀ।