ਭਾਈ ਅਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਜੀ ਸਮੇਤ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ 1 ਸਤੰਬਰ ਨੂੰ ਅਤਲਾ ਖੁਰਦ ਵਿਖੇ : ਅਤਲਾ

ਭੀਖੀ, ( ਕਮਲ ਜਿੰਦਲ ) ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਸਦਕਾ ਮਿਤੀ 1 ਸਤੰਬਰ ਦਿਨ ਐਤਵਾਰ ਨੂੰ ਮਾਨਸਾ ਜਿਲੇ ਦੀਆਂ ਸੰਗਤਾਂ ਵੱਲੋਂ ਜੱਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਜੀ , ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਕਿਸਾਨ ਸਘੰਰਸ਼ ਦੇ ਹੀਰੋ ਬਾਬਾ ਜੱਗੀ ਪੰਧੇਰ, ਨਵਦੀਪ ਸਿੰਘ ਵਾਟਰ ਕੈਨਨ, ਮਨਦੀਪ ਸਿੰਘ ਸਿੱਧੂ ਭਰਾਤਾ ਸੰਦੀਪ ਸਿੰਘ ( ਦੀਪ ਸਿੱਧੂ) ਭਾਈ ਗੁਰਦੀਪ ਸਿੰਘ ਬਠਿੰਡਾ,ਸ੍ਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਆਦਿ ਪੰਥਕ ਅਤੇ ਕਿਸਾਨ ਸ਼ਖ਼ਸ਼ੀਅਤਾਂ ਦਾਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਸੁਖਚੈਨ ਸਿੰਘ ਅਤਲਾ ਕੌਮੀ ਜਨਰਲ ਸਕੱਤਰ ਸ਼੍ਰੌਮਣੀ ਅਕਾਲੀ ਦਲ (ਫਤਹਿ)ਨੇ ਦੱਸਿਆ ਕਿ ਪਿੰਡ ਅਤਲਾ ਖੁਰਦ ਦੀਆਂ ਸਮੂਹ ਗੁਰਦੁਵਾਰਾ ਪ੍ਰਬੰਧਕ ਕਮੇਟੀਆਂ, ਨਗਰ ਪੰਚਾਇਤ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 1 ਸਤੰਬਰ ਨੂੰ ਸਵੇਰੇ 11.00 ਵਜੇ, ਪਿੰਡ ਅਤਲਾ ਖੁਰਦ ਵਿਖੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਉਹਨਾਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਆਪ ਜੀ ਨੇ ਪੰਥ ਦਰਦੀਆਂ ਅਤੇ ਸਾਥੀਆਂ ਸਮੇਤ ਇਸ ਸਮਾਗਮ ਵਿੱਚ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰਨੀ ਜੀ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की