ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਾਇਨਾਤ ਗੰਨਮੈਨ ਸ਼ੁੱਕਰਵਾਰ ਰਾਤ ਨੂੰ ਆਪਸ ਵਿੱਚ ਭਿੜ ਗਏ। ਜਿਸ ਕਾਰਨ ਇੱਕ ਗੰਨਮੈਨ ਵੀ ਜ਼ਖਮੀ ਹੋ ਗਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਬਲਕੌਰ ਸਿੰਘ ਦੀ ਸੁਰੱਖਿਆ ਲਈ ਤਿੰਨ ਗੰਨਮੈਨ ਤਾਇਨਾਤ ਹਨ। ਸ਼ੁੱਕਰਵਾਰ ਦੀ ਦੇਰ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਉਹ ਆਪਸ ‘ਚ ਭਿੜ ਗਏ। ਇਸ ਵਿੱਚ ਇੱਕ ਗੰਨਮੈਨ ਗੁਰਦੀਪ ਸਿੰਘ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗ ਗਈਆਂ। ਜ਼ਖਮੀ ਗੰਨਮੈਨ ਨੂੰ ਸਰਕਾਰੀ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।