-ਫਾਸਟ ਫੂਡ ਤੇ ਜੰਕ ਫੂਡ ਸਿਹਤ ਲਈ ਹਾਨੀਕਾਰਕ ਹੈ
-ਬੱਚਿਆਂ ਨੂੰ ਬਚਪਨ ਤੋਂ ਪੋਸ਼ਟਿਕ ਅਹਾਰ ਦੀ ਪਾਓ ਆਦਤ: ਡਾ.ਭੁਪਿੰਦਰ ਸਿੰਘ
– ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲ ਹੋਵੇਗਾ ਜੇਕਰ ਉਹ ਤੰਦਰੁਸਤ ਹੋਣਗੇ : ਡਾ.ਭੁਪਿੰਦਰ ਸਿੰਘ
ਫਤਿਹਗੜ ਸਾਹਿਬ / ਬੱਸੀ – ਸਿਹਤ ਵਿਭਾਗ ਵੱਲੋਂ ਚੰਗੀ ਤੇ ਨਰੋਈ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ਜਾਗਰੂਕਤਾ ਲਈ “ਕੌਮੀ ਖੁਰਾਕ ਹਫਤਾ’’ ਵੱਜੋਂ ਜਾਗਰੂਕ ਕੀਤਾ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਡਾ.ਭੁਪਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਸਰਜਨ ਫਤਿਹਗੜ ਸਾਹਿਬ ਡਾ. ਦਵਿੰਦਰਜੀਤ ਕੋਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾ ਦੀ ਪਾਲਣਾ ਕਰਦੇ ਹੋਏ 1 ਤੋਂ 7 ਸਤੰਬਰ ਤਕ “ਕੌਮੀ ਖੁਰਾਕ ਹਫਤਾ’’ ਮਨਾਇਆ ਜਾ ਰਿਹਾ ਹੈ ਜਿਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ਤੱਕ ਸੰਚਾਰ ਦੇ ਵੱਖ ਵੱਖ ਸਾਧਨਾਂ ਰਾਹੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਚੰਗੀ ਸਿਹਤ ਲਈ ਵਧੀਆ ਖੁਰਾਕ ਦੀ ਲੋੜ ਹੁੰਦੀ ਹੈ। ਵਿਸ਼ੇਸ਼ ਤੌਰ ’ਤੇ ਗਰਭਵਤੀ ਮਾਵਾਂ ਨੂੰ ਹਰੀਆ ਸਬਜੀਆਂ ਦੁੱਧ, ਫਲ ਉਬਲੀਆਂ ਦਾਲਾਂ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਆਇਓਡੀਨ ਯੁਕਤ ਭੋਜਨ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੋਸ਼ਟਿਕ ਅਹਾਰ ਚੰਗੀ ਸਿਹਤ ਅਤੇ ਤੰਦਰੁਸਤੀ ਦਾ ਕੇਂਦਰ ਬਿੰਦੂ ਹੈ। ਇਹ ਸਰੀਰ ਨੂੰ ਊਰਜਾ ਪ੍ਰਦਾਨ ਕਰਕੇ ਇਸ ਨੂੰ ਮਜਬੂਤ ਬਣਾਉਂਦਾ ਹੈ। ਪੌਸ਼ਟਿਕਤਾ ਮੌਜੂਦਾ ਅਤੇ ਅਗਲੀ ਪੀੜੀ ਲਈ ਬਚਾਅ, ਸਿਹਤ ਅਤੇ ਵਿਕਾਸ ਪੱਖੋਂ ਬੇਹੱਦ ਗੰਭੀਰ ਮੁੱਦਾ ਹੈ।ਉਨ੍ਹਾਂ ਦੱਸਿਆ ਕਿ ਜਿਲੇ ਦੇ ਸਾਰੇ ਸਿਹਤ ਕੇਂਦਰਾਂ ’ਚ ਗਰਭਵਤੀ ਮਾਵਾਂ, ਕਿਸ਼ੋਰ ਬੱਚਿਆਂ ਆਦਿ ਨੂੰ ਸੰਤੁਲਿਤ ਖੁਰਾਕ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪੋਸ਼ਟਿਕ ਹਫਤੇ ਦਾ ਮੁੱਖ ਮੰਤਵ ਸਿਹਤ ਲਈ ਪੋਸ਼ਣ ਦੇ ਮਹਤਵ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਤਲੇ ਹੋਏ ਪਦਾਰਥਾਂ ਅਤੇ ਫਾਸਟ ਫੂਡ ਤੋਂ ਪਰਹੇਜ ਕਰੋ, ਨਮਕ ਅਤੇ ਚੀਨੀ ਦੀ ਵਰਤੋਂ ਘੱਟ ਕਰੋ ਅਤੇ ਸਿਗਰਟ ਤੇ ਸ਼ਰਾਬ ਦਾ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਅੰਸਤੁਲਿਤ ਖੁਰਾਕ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਬਲੱਡ ਪ੍ਰੈਸ਼ਰ,ਸ਼ੂਗਰ ਅਤੇ ਮੋਟਾਪਾ ਹੋਣ ਦਾ ਖਤਰਾ ਰਹਿੰਦਾ ਹੈ। ਇਸ ਲਈ ਹਮੇਸ਼ਾ “ਸੰਤੁਲਿਤ ਖੁਰਾਕ’’ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।