ਬਹੁ-ਪੱਖੀ ਸ਼ਖ਼ਸੀਅਤ ਦੇ ਮਾਲਕ ਸਨ, ਡਾ. ਭਜਨ ਸਿੰਘ ਲਾਰਕ

 ਡਾ. ਚਰਨਜੀਤ ਸਿੰਘ ਗੁਮਟਾਲਾ (ਵਟਸ ਐਪ 91-9417533060, ਅਮਰੀਕਾ 001-9375739812)

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡੀਨ ਸਾਇੰਸਜ਼ ਅਤੇ ਸਾਬਕਾ ਮੁੱਖੀ ਰਸਾਇਣਕ ਵਿਗਿਆਨ ਡਾ. ਭਜਨ ਸਿੰਘ ਸਿੰਘ ਲਾਰਕ ਜਿਨ੍ਹਾਂ ਨੇ ਲਾਹੌਰ ਵਿੱਖੇ 27 ਜੂਨ 1941 ਨੂੰ ਸ. ਹਰਮਿੰਦਰ ਸਿੰਘ ਦੇ ਗ੍ਰਹਿ ਵਿੱਖੇ ਮਾਤਾ ਜੋਗਿੰਦਰ ਕੌਰ ਦੀ ਕੁਖੋਂ ਜਨਮ ਲਿਆ ਬਹੁ-ਪੱਖੀ ਸ਼ਖ਼ਸੀਅਤ ਦੇ ਮਾਲਕ ਸਨ।ਉਹ  ਜਿੱਥੇ ਇੱਕ ਅੰਤਰ-ਰਾਸ਼ਟਰੀ ਪੱਧਰ ਦੇ ਮੰਨੇ ਪ੍ਰਮੰਨੇ ਵਿਗਿਆਨੀ ਸਨ, ਉੱਥੇ ਅੰਗਰੇਜ਼ੀ ਤੇ ਪੰਜਾਬੀ ਦੇ ਨਾਮਵਰ ਲੇਖਕਾਂ ਵਿੱਚ ਵੀ ਉਨ੍ਹਾਂ ਦਾ ਨਾਂ ਸ਼ਾਮਲ ਸੀ। ਉਨ੍ਹਾਂ ਦੀ ਅਗਵਾਈ ਵਿੱਚ ਬਹੁਤ ਸਾਰੇ  ਵਿਦਿਆਰਥੀਆਂ  ਪੀਐਚ.ਡੀ, ਐਮ.ਐਸਸੀ. ਆਨਰਜ਼ ਅਤੇ ਐਮ.ਫ਼ਿਲ ਦੀਆਂ ਡਿਗਰੀਆਂ ਪ੍ਰਾਪਤ  ਕੀਤੀਆਂ। ਉਨ੍ਹਾਂ ਨੇ 20 ਦੇ ਕਰੀਬ ਫਿਜ਼ੀਕਲ ਕੈਮਿਸਟਰੀ ਦੀਆਂ ਵੱਖ ਵੱਖ ਯੂਨੀਸਰਸਿਟੀਆਂ ਦੇ ਬੀ.ਐਸਸੀ ਦੇ ਵਿਦਿਆਰਥੀਆਂ ਦੇ ਲਈ ਪਾਠ ਪੁਸਤਕਾਂ ਲਿਖੀਆਂ।ਉਨ੍ਹਾਂ ਦੇ100 ਤੋਂ ਵੱਧ ਖ਼ੋਜ਼ ਪੱਤਰ ਪ੍ਰਕਾਸ਼ਿਤ ਹੋਇ । ਉਨ੍ਹਾਂ ਨੇ ਪੰਜਾਬੀ ਵਿੱਚ ਬਾਰਾਮਾਂਹ, ਯਾਦਾਂਜਲੀ, ਪਵਨ ਸੰਦੇਸ਼ਾ, ਆਓ ਪੜ੍ਹੀਏ ਗਾਈਏ, ਪ੍ਰੈਕਟੀਕਲ ਕੈਮਿਸਟਰੀ, ਬਾਇਡਾਇਵਰਸਿਟੀ, ਆਵਾਜ਼ ਪ੍ਰਦੂਸ਼ਣ ਲਿਖੀਆਂ । ਜਪੁਜੀ ਦਾ ਸਾਧਾਰਨ ਅੰਗਰੇਜ਼ੀ ਵਿੱਚ ਅਨੁਵਾਦ ਕੀਤਾ। ਫਰੌਗੀਜ਼  ਇਨ ਵੈਲ (ਅੰਗਰੇਜ਼ੀ ਤੇ ਪੰਜਾਬੀ) ਵਿੱਚ, ਪ੍ਰਦੂਸ਼ਣ ਪ੍ਰਾਈਮਰ(ਅੰਗਰੇਜ਼ੀ ਤੇ ਪੰਜਾਬੀ )ਵਿੱਚ। ਉਨ੍ਹਾਂ ਨੇ ਅੰਗਰੇਜ਼ੀ ਵਿੱਚ ਆਪਣੀ ਜੀਵਨੀ ਮੈਮਰੀਜ਼ ਐਂਡ ਡਰੀਮਜ਼ ਆਫ਼ ਮਾਈ ਲਾਇਫ਼ ਲਿੱਖੀ। ਅੰਗਰਜ਼ੀ ਵਿੱਚ ਗਰੇਅ ਮੈਟਰ, ਦਾ ਰੇਨਬੋਅ ਅਤੇ ਗੁਡ ਫਰਾਇੰਡਜ਼ ਲਿਖੀਆਂ। ਉਨ੍ਹਾਂ ਦੇ 7 ਖ਼ਰੜੇ ਅਣਛੱਪੇ ਪਏ ਹਨ। ਉਹ ਇੰਡੀਅਨ ਕੈਮੀਕਲ ਸੁਸਾਇਟੀ ਦੇ ਜੀਵਨ ਮੈਂਬਰ, ਇੰਡੀਅਨ ਨੈਸ਼ਨਲ ਅਕੈਡਮੀ ਆਫ਼ ਸਾਇੰਸ, ਇੰਡੀਅਨ ਕੌਂਸਲ ਆਫ਼ ਕੈਮਿਸਟਸ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਜੀਵਨ ਮੈਂਬਰ ਸਨ।ਉਨ੍ਹਾਂ ਕਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਕਾਨਫ਼ਰੰਸਾਂ ਵਿੱਚ ਭਾਗ ਲਿਆ।

ਉਨ੍ਹਾਂ ਨੂੰ 1971 ਵਿੱਚ ਵਿਗਿਆਨਕ ਲਿਖਤਾਂ ਲ਼ਿੱਖਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਨਮਾਨਿਤ ਕੀਤਾ ਗਿਆ।2009 ਵਿੱਚ ਉਨ੍ਹਾਂ ਨੂੰ ਡਾ. ਗੁਰਦਿਆਲ ਸਿੰਘ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।

               ਜਿੱਥੋਂ ਤੀਕ ਉਨ੍ਹਾਂ ਦੀ ਵਿਦਿਆ ਦਾ ਸੰਬੰਧ ਹੈ। ਉਨ੍ਹਾਂ ਨੇ ਮੁਢਲੀ ਸਿੱਖਿਆ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸਕੈਡੰਰੀ ਸਕੂਲ ਅੰਮ੍ਰਿਤਸਰ ਤੋਂ ਲਈ । ਉਨ੍ਹਾਂ ਬੀ. ਐਸਸੀ. ਖਾਲਸਾ ਕਾਲਜ ਅੰਮ੍ਰਿਤਸਰ, ਐਮ.ਐਸਸੀ. ਤੇ ਪੀਐਚ. ਡੀ. ਕੈਮਿਸਟਰੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕੀਤੀ।  ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿੱਚ 1972-1979 ਤੀਕ ਬਤੌਰ ਲੈਕਚਰਾਰ  1979-87 ਤੀਕ ਬਤੌਰ ਰੀਡਰ ਅਤੇ 1987-2001 ਪ੍ਰੋਫੈਸਰ ,ਮੁੱਖੀ ਰਸਾਇਣਕ ਵਿਭਾਗ ਤੇ ਡੀਨ ਸਾਇੰਸਜ਼ ਸੇਵਾਵਾਂ ਨਿਭਾਈਆਂ।ਉਹ 1971-72 ਵਿੱਚ ਇਕ ਸਾਲ ਨਾਰਵੇ ਵਿੱਚ ਬਤੌਰ ਐਨ ਓ ਆਰ ਏ ਡੀ ਫ਼ੈਲੋ ਰਹੇ।ਉਹ 1975-76 ਵਿੱਚ ਬਤੌਰ ਯੂਨੈਸਕੋ ਫ਼ੈਲੋ ਜਪਾਨ ਗਏ।

               ਅੱਜ ਕੱਲ ਉਹ ਆਪਣੇ ਬੇਟੇ ਹਰਿੰਦਰਜੀਤ ਸਿੰਘ ਪਾਸ ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਰਹਿੰਦੇ ਸਨ। ਉਹ 29 ਅਗਸਤ 2023 ਨੂੰ ਇਸ ਫ਼ਾਨੀ ਦੁਨੀਆਂ ਤੋਂ ਕੂਚ ਕਰ ਗਏ। ਉਹ ਆਪਣੇ ਪਿੱਛੇ ਇੱਕ ਬੇਟਾ ਹਰਿੰਦਰਜੀਤ ਸਿੰਘ ਤੇ ਇੱਕ ਬੇਟੀ ਡਾ. ਅਨੁਪ੍ਰੀਤ ਕੌਰ ਜੋ ਕਿ ਅਮਰੀਕਾ ਰਹਿੰਦੇ ਛੱਡ ਗਏ। ਉਨ੍ਹਾਂ ਦੀ ਯਾਦ ਵਿੱਚ ਭੋਗ ਤੇ ਅੰਤਿਮ ਅਰਦਾਸ ਆਸਟਰੇਲੀਆ ਵਿਖੇ ਉਨ੍ਹਾਂ ਦੇ ਘਰ ਵਿੱਚ ਅੱਜ 3 ਸਤੰਬਰ ਨੂੰ ਹੋ ਰਹੀ ਹੈ।ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਵਿਦਿਅਕ ਤੇ ਸਾਹਿਤਕ ਕਾਰਜਾਂ ਕਰਕੇ ਉਨ੍ਹਾਂ ਦਾ ਨਾਂ ਹਮੇਸ਼ਾ ਕਾਇਮ ਰਹੇਗਾ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र