ਇਟਲੀ ਦੇ ਲੁਸਾਰਾ ਵਿਖੇ ਪੁਰਾਤਨ ਤੇ ਵਰਤਮਾਨ ਸ਼ਹੀਦਾਂ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ੇਸ਼ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਉੱਤਰੀ ਇਟਲੀ ਦੇ ਸ਼ਹਿਰ ਲੁਸਾਰਾ ਵਿਖੇ ਪੁਰਾਤਨ ਤੇ ਵਰਤਮਾਨ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ ਕਰਵਾਇਆ ਜਿਸ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕਰਾਕੇ ਆਰੰਭ ਕੀਤਾ ਗਿਆ ਉਪੰਰਤ ਅਰਦਾਸ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਸਮਾਰੋਹ ਮੌਕੇ ਸਜੇ ਦੀਵਾਨਾਂ ਤੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।ਬਾਅਦ ਵਿੱਚ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਰਣਜੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕੀਤਾ । ਸਮਾਰੋਹ ਦੇ ਦੀਵਾਨਾਂ ਤੋਂ ਪਾਵੀਲੋ ਦੇ ਕਵੀਸ਼ਰੀ ਜੱਥੇ ਨੇ ਸ਼ਹੀਦੀ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਲੁਸਾਰਾ ਸ਼ਹਿਰ ਦੇ ਮੇਅਰ ਨੇ ਵੀ ਸਿੱਖ ਕੌਮ ਦੀ ਸਲਾਘਾ ਕੀਤੀ।ਪ੍ਰਬੰਧਕ ਕਮੇਟੀ ਵਲੋਂ ਮੇਅਰ ਦਾ ਸਨਮਾਤ ਕੀਤਾ ਗਿਆ। ਲੁਸਾਰਾ ਕਮੇਟੀ ਵਲੋਂ ਦੂਰੋ ਨੇੜਿਆਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਲੰਗਰਾਂ ਦੀ ਸੇਵਾ ਗੁਰਦੁਆਰਾ ਸੁਜਾਰਾ ਵਲੋਂ ਕੀਤੀ ਗਈ ਇਸ ਸਮਾਗਮ ਵਿੱਚ ਕਮੇਟੀ ਮੈਂਬਰ ਪ੍ਰਿਥੀਪਾਲ ਸਿੰਘ, ਮੋਹਣ ਸਿੰਘ, ਹਰਦੇਵ ਸਿੰਘ ਭਟੀ, ਹਰਦੇਵ ਸਿੰਘ ਲੁਸਾਰਾ, ਜੋਧਾ ਸਿੰਘ, ਚੈਨ ਸਿੰਘ, ਨਿਰਮਲ ਸਿੰਘ, ਬਹਾਦਰ ਸਿੰਘ ਲੁਸਾਰਾ, ਭੁਪਿੰਦਰ ਸਿੰਘ ਪ੍ਰਧਾਨ ਪਾਰਮਾ ਗੁਰੂ ਘਰ,ਹਰਦੀਪ ਸਿੰਘ ਮੈਹਤਪੁਰ ਪ੍ਰਧਾਨ ਸੁਖਮਨੀ ਸਾਹਿਬ ਗੁਰਦੁਆਰਾ ਸੁਜਾਰਾ, ਪ੍ਰੋਫੈਸਰ ਜਸਪਾਲ ਸਿੰਘ, ਜਸਵੀਰ ਸਿੰਘ ਧਨੋਤਾ ਪੋਬੀਲੋ, ਫੋਜੀ ਸੇਵਾ ਸਿੰਘ, ਸਤਨਾਮ ਸਿੰਘ, ਗੁਰਮੇਲ ਸਿੰਘ ਭਟੀ, ਅੰਮ੍ਰਿਤਪਾਲ ਸਿੰਘ ਆਦਿ ਸ਼ਾਮਲ ਹੋਏ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी