ਮੋਹਾਲੀ: ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਗਿੱਪੀ ਗਰੇਵਾਲ ਦੇ ਵਕੀਲ ਨੇ ਪੇਸ਼ ਹੋ ਕੇ ਅਦਾਲਤ ਨੂੰ ਦੱਸਿਆ ਅਦਾਕਾਰ ਆਪਣੀ ਨਵੀਂ ਫਿਲਮ ਦੀ ਪ੍ਰਮੋਸ਼ਨ ਵਿੱਚ ਬਿਜ਼ੀ ਹਨ, ਜਿਸ ਕਰਕੇ ਉਹ ਮੋਹਾਲੀ ਅਦਾਲਤ ਵਿੱਚ ਪੇਸ਼ ਨਹੀ ਹੋ ਸਕਦੇ। ਵਕੀਲ ਨੇ ਅਦਾਲਤ ਨੂੰ ਕਿਹਾ ਪੇਸ਼ ਹੋਣ ਲਈ ਕੁਝ ਸਮਾਂ ਦਿੱਤਾ ਜਾਵੇ। ਮੋਹਾਲੀ ਅਦਾਲਤ ਨੇ ਗਿੱਪੀ ਗਰੇਵਾਲ ਨੂੰ 10 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।ਵਕੀਲ ਨੇ ਫਿਲਮ ਦੀ ਪ੍ਰੋਮਸ਼ਨ ਦਾ ਹਵਾਲਾ ਦਿੱਤਾ ਸੀ।
ਇਹ ਮਾਮਲਾ 31 ਮਈ 2018 ਦਾ ਹੈ। ਇਸ ਦਿਨ ਅਦਾਕਾਰ ਨੂੰ ਇੱਕ ਅਣਜਾਣ ਨੰਬਰ ਤੋਂ ਵਟਸਐਪ ‘ਤੇ ਵਾਈਸ ਅਤੇ ਟੈਕਸਟ ਮੈਸੇਜ ਆਇਆ ਸੀ, ਜਿਸ ‘ਚ ਉਨ੍ਹਾਂ ਨੂੰ ਇੱਕ ਨੰਬਰ ਦਿੱਤਾ ਗਿਆ ਸੀ ਅਤੇ ਇਸ ਨੰਬਰ ਰਾਹੀ ਗਿੱਪੀ ਗਰੇਵਾਲ ਨੂੰ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨਾਲ ਗੱਲ ਕਰਨ ਲਈ ਕਿਹਾ ਗਿਆ ਸੀ। ਇਸਦੇ ਨਾਲ ਹੀ, ਮੈਸੇਜ ‘ਚ ਲਿਖਿਆ ਗਿਆ ਸੀ ਕਿ,” ਇਹ ਮੈਸੇਜ ਵਸੂਲੀ ਦੀ ਮੰਗ ਕਰ ਲਈ ਭੇਜਿਆ ਗਿਆ ਹੈ। ਤੁਸੀਂ ਗੱਲ ਕਰ, ਨਹੀਂ ਤਾਂ ਤੁਹਾਡੀ ਹਾਲਤ ਪਰਮੀਸ਼ ਵਰਮਾ ਅਤੇ ਚਮਕੀਲਾ ਵਰਗੀ ਹੋ ਜਾਵੇਗੀ। ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੀ ਸ਼ਿਕਾਇਤ ਮੁਹਾਲੀ ਪੁਲੀਸ ਨੂੰ ਕਰ ਦਿੱਤੀ ਸੀ। ਮੁਹਾਲੀ ਪੁਲਿਸ ਨੇ ਗਿੱਪੀ ਗਰੇਵਾਲ ਦੀ ਸ਼ਿਕਾਇਤ ‘ਤੇ ਮੁਕੱਦਮਾ ਦਰਜ ਕਰ ਲਿਆ ਸੀ। ਹੁਣ ਗਿੱਪੀ ਨੂੰ ਗਵਾਹੀ ਲਈ ਬੁਲਾਇਆ ਜਾ ਰਿਹਾ ਹੈ। ਪਰ ਉਹ ਅਦਾਲਤ ‘ਚ ਪੇਸ਼ ਨਹੀਂ ਹੋ ਰਹੇ ਹਨ।