ਬੰਗਲਾਦੇਸ਼ ਵਿਚ ਹਿੰਦੂ ਅਧਿਆਪਕਾਂ ਨੂੰ ਅਸਤੀਫ਼ੇ ਦੇਣ ਲਈ ਕੀਤਾ ਜਾ ਰਿਹੈ ਮਜਬੂਰ

ਭਾਰਤ ਦੇ ਗੁਆਂਢੀ ਦੇਸ਼ ਬੰਗਲਾਦੇਸ਼ ’ਚ ਹਿੰਸਾ ਰੁਕਣ ਤੋਂ ਬਾਅਦ ਵੀ ਹਾਲੇ ਵੀ ਕੁੱਝ ਠੀਕ ਨਹੀਂ ਹੈ। ਹਸੀਨਾ ਸਰਕਾਰ ਦੇ ਡਿੱਗਣ ਤੋਂ ਬਾਅਦ, ਪੂਰੇ ਬੰਗਲਾਦੇਸ਼ ’ਚ ਹਿੰਦੂਆਂ ਨੂੰ ਚੋਣਵੇਂ ਰੂਪ ’ਚ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਵਿਚ ਘੱਟ ਗਿਣਤੀ ਭਾਈਚਾਰਿਆਂ ਖ਼ਾਸ ਕਰ ਕੇ ਹਿੰਦੂਆਂ ਲਈ ਸਥਿਤੀ ਬਹੁਤ ਔਖੀ ਹੋ ਗਈ ਹੈ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਬੰਗਲਾਦੇਸ਼ ’ਚ ਹਿੰਦੂ ਅਧਿਆਪਕਾਂ ਨੂੰ ਹੁਣ ਅਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ।

ਇਹ ਸਾਹਮਣੇ ਆਇਆ ਹੈ ਕਿ ਹਿੰਸਾ ਵਧਣ ਅਤੇ ਸ਼ੇਖ ਹਸੀਨਾ ਦੇ ਦੇਸ਼ ਛੱਡ ਕੇ ਜਾਣ ਤੋਂ ਬਾਅਦ ਘੱਟੋ-ਘੱਟ 49 ਘੱਟ ਗਿਣਤੀ ਅਧਿਆਪਕਾਂ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ ਹੈ। ਇੰਨਾ ਹੀ ਨਹੀਂ ਕਈ ਮੀਡੀਆ ਰਿਪੋਰਟਾਂ ’ਚ ਦਾਅਵਾ ਕੀਤਾ ਗਿਆ ਹੈ ਕਿ ਕਈ ਅਧਿਆਪਕਾਂ ’ਤੇ ਹਮਲੇ ਵੀ ਹੋਏ ਹਨ।

ਬੰਗਲਾਦੇਸ਼ ਹਿੰਦੂ ਬੋਧੀ ਈਸਾਈ ਓਕਿਆ ਪ੍ਰੀਸ਼ਦ ਦੀ ਵਿਦਿਆਰਥੀ ਸ਼ਾਖਾ ਨੇ ਇਸ ਬਾਰੇ ਜਾਣਕਾਰੀ ਦਿਤੀ। ਬੰਗਲਾਦੇਸ਼ ਛਤਰ ਓਕਿਆ ਪ੍ਰੀਸ਼ਦ ਦੇ ਕੋਆਰਡੀਨੇਟਰ ਸਾਜਿਬ ਸਰਕਾਰ ਨੇ ਦਸਿਆ ਕਿ ਹੁਣ ਤਕ 49 ਅਧਿਆਪਕਾਂ ਤੋਂ ਜ਼ਬਰਦਸਤੀ ਅਸਤੀਫ਼ੇ ਲਏ ਜਾ ਚੁੱਕੇ ਹਨ, ਹਾਲਾਂਕਿ ਇਨ੍ਹਾਂ ਵਿੱਚੋਂ 19 ਅਧਿਆਪਕਾਂ ਨੂੰ ਬਾਅਦ ਵਿਚ ਬਹਾਲ ਕਰ ਦਿਤਾ ਗਿਆ ਹੈ।

ਸਾਜਿਬ ਸਰਕਾਰ ਨੇ ਕਿਹਾ ਕਿ ਸ਼ੇਖ ਹਸੀਨਾ ਦੇ ਅਹੁਦਾ ਛੱਡਣ ਤੋਂ ਬਾਅਦ ਸਥਿਤੀ ਵਿਗੜ ਗਈ ਹੈ। ਘੱਟ ਗਿਣਤੀਆਂ, ਖ਼ਾਸ ਤੌਰ ’ਤੇ ਹਿੰਦੂਆਂ ਨੇ ਹਮਲਿਆਂ, ਲੁੱਟਮਾਰ, ਔਰਤਾਂ ’ਤੇ ਹਮਲੇ, ਮੰਦਰਾਂ ਦੀ ਭੰਨਤੋੜ, ਘਰਾਂ ਅਤੇ ਕਾਰੋਬਾਰਾਂ ਨੂੰ ਅੱਗ ਲਗਾਉਣ ਅਤੇ ਇਥੋਂ ਤਕ ਕਿ ਕਤਲਾਂ ਦਾ ਵੀ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ 18 ਅਗੱਸਤ ਨੂੰ 50 ਦੇ ਕਰੀਬ ਵਿਦਿਆਰਥੀਆਂ ਨੇ ਅਜ਼ੀਮਪੁਰ ਸਰਕਾਰੀ ਗਰਲਜ਼ ਸਕੂਲ ਅਤੇ ਕਾਲਜ ਵਿਚ ਪ੍ਰਿੰਸੀਪਲ ਬਰੂਆ ਦੇ ਦਫ਼ਤਰ ’ਤੇ ਧਾਵਾ ਬੋਲ ਦਿਤਾ ਅਤੇ ਉਸ ਦੇ ਅਤੇ ਦੋ ਹੋਰ ਅਧਿਆਪਕਾਂ ਦੇ ਅਸਤੀਫ਼ੇ ਦੀ ਮੰਗ ਕੀਤੀ।

ਇਸੇ ਤਰ੍ਹਾਂ ਕਾਜ਼ੀ ਨਜ਼ਰੁਲ ਯੂਨੀਵਰਸਿਟੀ ਦੇ ਪਬਲਿਕ ਐਡਮਿਨਿਸਟ੍ਰੇਸ਼ਨ ਐਂਡ ਗਵਰਨੈਂਸ ਸਟੱਡੀਜ਼ ਵਿਭਾਗ ਦੇ ਐਸੋਸੀਏਟ ਪ੍ਰੋਫੈਸਰ ਸ਼ੰਜੇ ਕੁਮਾਰ ਮੁਖਰਜੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਹਿੰਸਾ ਤੋਂ ਬਾਅਦ ਉਨ੍ਹਾਂ ਨੂੰ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਮਜਬੂਰ ਕੀਤਾ ਗਿਆ। ਐਸੋਸੀਏਟ ਪ੍ਰੋਫ਼ੈਸਰ ਸ਼ੰਜੇ ਕੁਮਾਰ ਮੁਖਰਜੀ ਨੇ ਕਿਹਾ ਕਿ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਉਹ ਬਹੁਤ ਕਮਜ਼ੋਰ ਹੋ ਗਏ ਹਨ ਇਸ ਲਈ ਉਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Latest news
सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की... एनसीसी कैडेटों द्वारा स्वंतन्त्रता संग्राम के सेनानियों के योगदान पर परिचर्चा बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू