ਇਜ਼ਰਾਈਲ ਵਾਸੀਆਂ ਨੇ ਸਰਕਾਰ ਖ਼ਿਲਾਫ਼ ਕੀਤੀ ਹੜਤਾਲ

ਯੇਰੂਸ਼ਲਮ- ਗਾਜ਼ਾ ’ਚ ਬੰਦੀ ਬਣਾਏ ਲੋਕਾਂ ਦੀ ਵਾਪਸੀ ’ਚ ਨਾਕਾਮ ਰਹਿਣ ’ਤੇ ਇਜ਼ਰਾਈਲ ’ਚ ਲੋਕਾਂ ਨੇ ਸਰਕਾਰ ਖ਼ਿਲਾਫ਼ ਰੋਸ ਵਜੋਂ ਅੱਜ ਹੜਤਾਲ ਕੀਤੀ। ਦੇਸ਼ ’ਚ ਮੁੱਖ ਕੌਮਾਂਤਰੀ ਹਵਾਈ ਅੱਡੇ ਸਮੇਤ ਜ਼ਿਆਦਾਤਰ ਥਾਵਾਂ ’ਤੇ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰਹੇ। ਉਂਜ ਕੁਝ ਇਲਾਕਿਆਂ ’ਚ ਬੰਦ ਦਾ ਅਸਰ ਘੱਟ ਹੀ ਦੇਖਣ ਨੂੰ ਮਿਲਿਆ ਜਿਸ ਕਾਰਨ ਮੁਲਕ ਅੰਦਰ ਸਿਆਸੀ ਵੰਡੀਆਂ ਵੀ ਉਜਾਗਰ ਹੋ ਗਈਆਂ ਹਨ। ਗਾਜ਼ਾ ’ਚ ਛੇ ਬੰਦੀਆਂ ਦੀਆਂ ਲਾਸ਼ਾਂ ਮਿਲਣ ਮਗਰੋਂ ਐਤਵਾਰ ਨੂੰ ਹਜ਼ਾਰਾਂ ਇਜ਼ਰਾਇਲੀ ਸੜਕਾਂ ’ਤੇ ਆ ਗਏ ਸਨ। ਬੰਦੀਆਂ ਦੇ ਪਰਿਵਾਰਾਂ ਅਤੇ ਆਮ ਲੋਕਾਂ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਜੇ ਉਸ ਨੇ ਹਮਾਸ ਨਾਲ ਸਮਝੌਤਾ ਕਰ ਲਿਆ ਹੁੰਦਾ ਤਾਂ ਉਨ੍ਹਾਂ ਦੇ ਜੀਅ ਅੱਜ ਜਿਊਂਦਾ ਘਰ ਪਰਤ ਆਉਂਦੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਾਕੀ ਬਚੇ ਬੰਦੀਆਂ ਦੀ ਰਿਹਾਈ ਯਕੀਨੀ ਬਣਾਉਣ ਲਈ ਹਮਾਸ ਨਾਲ ਗੋਲੀਬੰਦੀ ਦਾ ਸਮਝੌਤਾ ਕਰੇ।

Scroll to Top
Latest news
ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की ਨਵਾਂਸ਼ਹਿਰ ਦੀ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ