ਪੰਜਾਬ-ਹਰਿਆਣਾ ਦਾ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ। ਸੋਮਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਹਾਈਪਾਵਰ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਗਠਿਤ ਕਰ ਰਹੇ ਹਾਂ, ਪਰ ਕੋਈ ਮੁੱਦੇ ਤੈਅ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਮਾਇਲ ਹਨ। ਇਸ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਨਸੀਹਤ ਦਿੱਤੀ ਕਿ ਇਸ ਮਾਮਲੇ ਦਾ ਰਾਜਨੀਤੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹੁੰਦੇ ਹਨ, ਇਸ ਲਈ ਸੰਤੁਲਿਤ ਰੁਖ ਅਪਣਾਉਣਾ ਚਾਹੀਦਾ ਹੈ।
ਦੱਸ ਦੇਈਏ ਕਿ ਪਿਛਲੀਆਂ ਦੋ ਸੁਣਵਾਈਆਂ ਵਿੱਚ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ ‘ਤੇ ਯਾਨੀ ਇੱਕ ਲੇਨ ਖੋਲ੍ਹਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ । ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਚਲੇ ਜਾਣ, ਪਰ ਟ੍ਰੈਕਟਰ ਨਹੀਂ ਲੈਣੇ ਚਾਹੀਦੇ। ਕਿਸਾਨ ਟ੍ਰੈਕਟਰ ਲੈ ਕੇ ਜਾਣ ‘ਤੇ ਅੜੇ ਰਹੇ।