ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 17 ਸਾਬਕਾ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨੋਟਿਸ ਭੇਜੇ ਗਏ ਹਨ। ਪੰਜ ਤਖ਼ਤਾਂ ਦੇ ਜਥੇਦਾਰਾਂ ਦੀ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਮੀਟਿੰਗ ਤੋਂ ਬਾਅਦ ਜਾਰੀ ਹੁਕਮਨਾਮੇ ਨੋਟਿਸ ਸਾਹਮਣੇ ਆਇਆ ਹੈ। ਜਿਸ ਵਿੱਚ ਸੁਖਬੀਰ ਬਾਦਲ ਸਮੇਤ 17 ਸਾਬਕਾ ਅਕਾਲੀ ਮੰਤਰੀਆਂ ਦੇ ਨਾਂ ਦਰਜ ਹਨ। ਇਨ੍ਹਾਂ ਸਾਰਿਆਂ ਨੂੰ 15 ਦਿਨਾਂ ਦੇ ਅੰਦਰ ਆਪੋ-ਆਪਣੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ- ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ 30 ਅਗਸਤ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੱਖ ਸਾਹਿਬਾਨ ਦੀ ਇਕੱਤਰਤਾ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਉਸ ਸਮੇਂ ਦੇ ਕੈਬਨਿਟ ਮੰਤਰੀ ਹੋਣ ਦੇ ਨਾਤੇ ਆਪ ਵੀ ਬਰਾਬਰ ਦੇ ਜ਼ਿੰਮੇਵਾਰ ਹੋ। ਜਿਸ ਲਈ ਆਪ 15 ਦਿਨਾਂ ਦੇ ਅੰਦਰ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ।