ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਜੀ-20 ਸੰਮੇਲਨ ‘ਚ ਨਹੀਂ ਹੋਣਗੇ ਸ਼ਾਮਲ

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਭਾਰਤ ਵਿੱਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਦੀ ਥਾਂ ‘ਤੇ ਦੇਸ਼ ਦੇ ਪ੍ਰਧਾਨ ਮੰਤਰੀ ਲੀ ਕਿਆਂਗ ਚੀਨੀ ਵਫ਼ਦ ਦੀ ਅਗਵਾਈ ਕਰਨਗੇ। ਇਹ ਪਹਿਲੀ ਵਾਰ ਹੋਵੇਗਾ ਜਦੋਂ ਚੀਨੀ ਰਾਸ਼ਟਰਪਤੀ ਜੀ-20 ਸੰਮੇਲਨ ਵਿੱਚ ਹਿੱਸਾ ਨਹੀਂ ਲੈਣਗੇ।
ਰਿਪੋਰਟ ਦੇ ਅਨੁਸਾਰ, ਚੀਨ ਨੇ ਸ਼ਨੀਵਾਰ (2 ਸਤੰਬਰ) ਨੂੰ ਅਧਿਕਾਰਤ ਤੌਰ ‘ਤੇ ਭਾਰਤ ਨੂੰ ਸੂਚਿਤ ਕੀਤਾ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਚੀਨੀ ਵਫ਼ਦ ਦੀ ਅਗਵਾਈ ਪ੍ਰਧਾਨ ਮੰਤਰੀ ਲੀ ਕੀਆਂਗ ਕਰਨਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ (1 ਸਤੰਬਰ) ਨੂੰ ਜੀ-20 ਦੇ ਵਿਸ਼ੇਸ਼ ਸਕੱਤਰ ਮੁਕਤੇਸ਼ ਪਰਦੇਸ਼ੀ ਨੇ ਕਿਹਾ ਸੀ ਕਿ ਭਾਰਤ ਸਿਖਰ ਸੰਮੇਲਨ ‘ਚ ਸ਼ੀ ਜਿਨਪਿੰਗ ਦੇ ਆਉਣ ਬਾਰੇ ਚੀਨ ਤੋਂ ਲਿਖਤੀ ਪੁਸ਼ਟੀ ਦੀ ਉਡੀਕ ਕਰ ਰਿਹਾ ਹੈ। ਸ਼ੀ ਜਿਨਪਿੰਗ 9 ਅਤੇ 10 ਸਤੰਬਰ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਸਿਖਰ ਸੰਮੇਲਨ ਨੂੰ ਛੱਡਣ ਵਾਲੇ ਦੂਜੇ ਜੀ-20 ਨੇਤਾ ਹਨ। ਇਸ ਤੋਂ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਸੀ ਕਿ ਉਹ ਭਾਰਤ ਵਿੱਚ ਹੋਣ ਵਾਲੇ ਸਿਖਰ ਸੰਮੇਲਨ ਵਿੱਚ ਹਿੱਸਾ ਨਹੀਂ ਲੈ ਸਕਣਗੇ। ਰੂਸ ਦੀ ਨੁਮਾਇੰਦਗੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਕਰਨਗੇ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...