ਅਮਰੀਕਾ ਚ’ ਕੋਰੋਨਾ ਨੇ ਮੁੜ ਦਿੱਤੀ ਦਸਤਕ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ ਵਿੱਚ ਕੋਰੋਨਾ ਇਕ ਵਾਰ ਫਿਰ ਸਿਰ ਚੁੱਕ ਰਿਹਾ ਹੈ। ਅਮਰੀਕਾ ’ਚ ਜਿਵੇਂ-ਜਿਵੇਂ ਗਰਮੀਆਂ ਖ਼ਤਮ ਹੋ ਰਹੀਆਂ ਹਨ, ਕੋਰੋਨਾ ਦੇ ਮਾਮਲਿਆਂ ’ਚ ਫਿਰ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕੋਰੋਨਾ ਕਾਰਨ ਇਕ ਹਫ਼ਤੇ ਵਿੱਚ ਹਸਪਤਾਲ ’ਚ ਦਾਖਲ ਮਰੀਜ਼ਾਂ ਦੀ ਗਿਣਤੀ ’ਚ 19 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਦੋਂ ਕਿ ਕੋਰੋਨਾ ਕਾਰਨ ਮਾਮਲਿਆਂ ਦੀ ਗਿਣਤੀ 21 ਫੀਸਦੀ ਵਧੀ ਹੈ। ਅਮਰੀਕਾ ਵਿਚ ਕਈ ਥਾਵਾਂ ’ਤੇ ਹੁਣ ਲੋਕਾਂ ਨੂੰ ਮਾਸਕ ਪਹਿਨਣ ਦੀ ਵੀ ਅਪੀਲ ਕੀਤੀ ਜਾ ਰਹੀ ਹੈ।ਅੰਕੜਿਆਂ ਮੁਤਾਬਕ ਇਕ ਹਫ਼ਤੇ ’ਚ 10,000 ਲੋਕ ਕੋਰੋਨਾ ਦੇ ਕਾਰਨ ਹਸਪਤਾਲ ’ਚ ਦਾਖਲ ਹੋਏ ਹਨ। ਯੂ.ਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦੀ ਡਾਇਰੈਕਟਰ ਮੈਂਡੀ ਕੋਹੇਨ ਦਾ ਕਹਿਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਕੋਰੋਨਾ ਵੈਕਸੀਨ ਨਹੀਂ ਲਈ ਹੈ, ਉਨ੍ਹਾਂ ਲਈ ਕੋਰੋਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ। ਕੋਰੋਨਾ ਉਨ੍ਹਾਂ ਲੋਕਾਂ ਲਈ ਵੀ ਖ਼ਤਰਨਾਕ ਸਾਬਤ ਹੋ ਸਕਦਾ ਹੈ, ਜਿਨ੍ਹਾਂ ਨੂੰ ਪਹਿਲਾਂ ਕੋਰੋਨਾ ਨਹੀਂ ਹੋਇਆ ਹੈ ਜਾਂ ਜੋ ਬਜ਼ੁਰਗ ਹਨ ਅਤੇ ਹੋਰ ਬਿਮਾਰੀਆਂ ਤੋਂ ਵੀ ਪੀੜ੍ਹਤ ਹਨ।ਇਕ ਰਿਪੋਰਟ ਮੁਤਾਬਕ ਹਸਪਤਾਲ ਵਿਚ ਦਾਖਲ 70 ਫੀਸਦੀ ਲੋਕ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ। ਅਮਰੀਕਾ ਵਿੱਚ ਕੋਰੋਨਾ ਦਾ ਓਮੀਕ੍ਰੋਨ ਵੇਰੀਐਂਟ ਈ.ਜੀ 5 ਸਰਗਰਮ ਹੈ ਅਤੇ ਹੁਣ ਬੀ.ਏ 2.86 ਕਿਸਮ ਦਾ ਵੇਰੀਐਂਟ ਵੀ ਫੈਲਣਾ ਸ਼ੁਰੂ ਹੋ ਗਿਆ ਹੈ। ਇਹ ਚੇਤਾਵਨੀਆਂ ਪਿਛਲੇ ਹਫ਼ਤੇ ਦਿੱਤੀਆਂ ਗਈਆਂ ਸਨ ਕਿ ਇੱਕ ਹੋਰ ਰੂਪ ਹੋਰ ਸੰਕਰਮਣ ਫੈਲਾ ਸਕਦਾ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...