ਭੀਖੀ, ( ਕਮਲ ਜਿੰਦਲ)- ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਫੜੇ ਭਾਈ ਕੇ ਵਿਖੇ ਵਤਨ ਪੰਜਾਬ ਦੀਆਂ ਬਲਾਕ ਭਿੱਖੀ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਰਮਨਵੀਰ ਸਿੰਘ ਪਿੰਡ ਮੋਹਰ ਸਿੰਘ ਵਾਲਾ ਨੇ ਅੰਡਰ -17 ਦੇ 100 ਮੀਟਰ ਅਤੇ 200 ਮੀਟਰ ਦੌੜ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਅਧਿਆਪਕ ਨੇ ਖਿਡਾਰੀ ਦੇ ਪਿਤਾ ਨਾਜਰ ਸਿੰਘ ਅਤੇ ਮਾਤਾ ਜਸਵੀਰ ਕੌਰ ਨੂੰ ਰਮਨਦੀਪ ਸਿੰਘ ਦੀ ਇਸ ਕਾਮਯਾਬੀ ਲਈ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਨੌਜਵਾਨ ਅੱਗੇ ਤੋਂ ਵੀ ਆਪਣੀ ਲਗਨ ਅਤੇ ਮਿਹਨਤ ਨਾਲ ਪੰਜਾਬ ਪੱਧਰ ਵਿੱਚ ਵੀ ਚੰਗੀਆਂ ਪੁਜੀਸ਼ਨਾਂ ਹਾਸਲ ਕਰੇਗਾ।