ਆਪ ਸਰਕਾਰ ਨੇ ਝੋਨੇ ਦੇ ਨੁਕਸਾਨ ਲਈ ਮੁਆਵਜ਼ਾ ਕੇਂਦਰੀ ਨਿਯਮਾਂ ਅਨੁਸਾਰ 6800 ਰੁਪਏ ਪ੍ਰਤੀ  ਏਕੜ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ: ਸੁਖਬੀਰ ਸਿੰਘ ਬਾਦਲ

ਕਿਾ ਕਿ ਗਿਰਦਾਵਰੀਆਂ ਪੂਰੀਆਂ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਹੁਣ ਤੱਕ ਅੰਸ਼ਕ ਰਾਹਤ ਵੀ ਨਹੀਂ ਦਿੱਤੀ ਗਈ

ਸਰਕਾਰ ਵੱਲੋਂ ਹੜ੍ਹਾਂ ਪੀੜਤਾਂ ਨੂੰ ਢੁਕਵਾਂ ਮੁਆਵਜ਼ਾ ਦੇਣਾ ਯਕੀਨੀ ਬਣਾਉਣ ਲਈ ਸੂਬੇ ਦੇ ਫੰਡਾਂ ਨੂੰ ਗਹਿਣੇ ਧਰ ਕੇ ਸਰੋਤ ਜੁਟਾਉਣ ਲਈ ਕੰਮ ਨਾ ਕਰਨ ’ਤੇ ਸਰਕਾਰ ਦੀ ਕੀਤੀ ਨਿਖੇਧੀ

ਗਿੱਦੜਪਿੰਡੀ ਵਿਖੇ ਧਰਨੇ ’ਚ ਕਿਸਾਨਾਂ ਨੂੰ ਮੁਆਵਜ਼ਾ ਲੈਣ ਵਾਸਤੇ ਅਕਾਲੀ ਦਲ ਦੇ ਝੰਡੇ ਥੱਲੇ ਇਕਜੁਟ ਹੋਣ ਦੀ ਕੀਤੀ ਅਪੀਲ

ਸ਼ਾਹਕੋਟ  : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਦੇ ਝੋਨੇ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਕੇਂਦਰੀ ਨਿਯਮਾਂ ਅਨੁਸਾਰ 6800 ਰੁਪਏ ਪ੍ਰਤੀ ਏਕੜ ’ਤੇ ਸੀਮਤ ਕਰ ਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

ਅਕਾਲੀ ਦਲ ਵੱਲੋਂ ਕਿਸਾਨਾਂ ਦੇ ਹੱਕ ’ਚ ਦਿੱਤੇ ਜਾ ਰਹੇ ਧਰਨਿਆਂ ਦੀ ਲੜੀ ਵਿਚ ਅੱਜ ਗਿੱਦੜਪਿੰਡੀ ਦਾਣਾ ਮੰਡੀ ਵਿਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਸੂਬੇ ਦੇ ਫੰਡਾਂ ਨੂੰ ਗਹਿਣੇ ਰੱਖ ਕੇ ਸਰੋਤ ਜੁਟਾਂ ਕੇ ਵੱਧ ਮੁਆਵਜ਼ਾ ਦੇਣ ਵਾਸਤੇ ਕੰਮ ਨਹੀਂ ਕੀਤਾ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਸ਼ਕ ਮੁਆਵਜ਼ਾ ਵੀ ਹਾਲੇ ਤੱਕ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਵਾਸਤੇ ਗਿਰਦਾਵਰੀ ਦਾ ਕੰਮ ਹਾਲੇ ਵੀ ਪੂਰਾ ਨਹੀਂ ਹੋਇਆ।
ਸਰਦਾਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਾਅਦਾ ਇਕ ਕੀਤਾ ਦੋਂ ਕਿ ਦੂਜਾ ਕੁਝ ਹੋਰ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ 2022 ਦੀਆਂ ਚੋਣਾਂ ਵਿਚ ਵਾਅਦਾ ਕੀਤਾ ਸੀ ਕਿ ਸਰਕਾਰ ਬਿਨਾਂ ਗਿਰਦਾਵਰੀਆਂ ਕੀਤਿਆਂ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇਗੀ। ਉਹਨਾਂ ਕਿਹਾ ਕਿ ਨਾ ਤਾਂ ਅਜਿਹਾ ਕੀਤਾ ਗਿਆ ਤੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਬਣਦਾ ਢੁਕਵਾਂ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ। ਉਹਨਾਂ ਮੰਗ ਕੀਤੀ ਕਿ ਖੇਤ ਮਜ਼ਦੂਰਾਂ ਨੂੰ 20000 ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਜਿਹਨਾਂ ਦੇ ਘਰ ਤਬਾਹ ਹੋਏ ਉਹਨਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।

ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹ ਮਨੁੱਖ ਵੱਲੋਂ ਸਹੇੜੀ ਤ੍ਰਾਸਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਸ ਲਈ ਇਕੱਲਿਆਂ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਮੌਨਸੂਨ ਦੀ ਆਮਦ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਵਾਸਤੇ ਕੋਈ ਮੀਟਿੰਗ ਨਹੀਂ ਕੀਤੀ ਤੇ ਬਾਅਦ ਵਿਚ ਭਾਖੜਾ ਤੇ ਪੌਂਗ ਡੈਮਾਂ ਤੋਂ ਪਾਣੀ ਛੱਡਣ ਮਗਰੋਂ ਇਸਦੀ ਨਿਕਾਸੀ ਦਾ ਸੁਚੱਜਾ ਪ੍ਰਬੰਧ ਨਹੀਂ ਕੀਤਾ ਜਿਸ ਕਾਰਨ ਹਜ਼ਾਰਾਂ ਏਕੜ ਫਸਲ ਪਾਣੀ ਵਿਚ ਡੁੱਬ ਗਈ। ਉਹਨਾਂ ਕਿਹਾ ਕਿ ਫਿਰੋਜ਼ਪੁਰ ਦੇ ਪਿੰਡਾਂ ਵਿਚ ਹੜ੍ਹ ਆਏ ਕਿਉਂਕਿ ਹਰੀਕੇ ਹੈਡਵਰਕਸ ਦੇ ਸਾਰੇ ਗੇਟ ਇਕੋ ਸਮੇਂ ਖੋਲ੍ਹ ਦਿੱਤੇਗਏ  ਤੇ ਪਾਣੀ ਰਾਜਸਥਾਨ ਨਹਿਰ ਵਿਚ ਛੱਡਣ ਦੀ ਥਾਂ ’ਤੇ ਪਿੰਡਾਂ ਵਿਚ ਛੱਡ ਦਿੱਤਾ ਗਿਆ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਲੈਣ ਵਾਸਤੇ ਅਕਾਲੀ ਦਲ ਦੇ ਝੰਡੇ ਥੱਲੇ ਇਕੱਠੇ ਹੋਣ। ਉਹਨਾਂ ਨੇ ਸਰਕਸਾਰ ਵੱਲੋਂ ਮਦਦ ਵਿਚ ਨਾ ਨਿਤਰਣ ਮਗਰੋਂ ਖੁਦ ਹੀ ਬੰਨ ਪੂਰਨ ਦੀ ਸ਼ਲਾਘਾ ਕੀਤੀ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀਪਾਰਟੀ  ਤੇ ਪ੍ਰਮੁੱਖ ਵਿਰੋਧੀ ਧਿਰ ਕਾਂਗਰਸ ਇਕਜੁੱਟ ਹੋ ਗਏ ਹਨ ਜਿਸ ਕਾਰਨ ਸਰਕਾਰ ਲੋਕਾਂ ਦੀ ਆਵਾਜ਼ ਨਹੀਂ ਸੁਣ ਰਹੀ। ਉਹਨਾਂ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦਾ ਸਮਝੌਤਾ ਹੋ ਗਿਆ ਹੈ ਤੇ ਉਹਨਾਂ ਨੇ ਆਉਂਦੀਆਂ ਸੰਸਦੀ ਚੋਣਾਂ ਲੜਨ ਵਾਸਤੇ ਪੰਜਾਬ ਦੀਆਂ ਸੀਟਾਂ ਤੇ ਚੰਡੀਗੜ੍ਹ ਦੀ ਸੀਟ ਨੂੰ ਆਪਸ ਵਿਚ ਅੱਧੋ ਅੱਧ ਵੰਡ ਲਿਆ ਹੈ। ਉਹਨਾਂ ਕਿਹਾ ਕਿ ਇਹਨਾਂ ਹਾਲਾਤਾਂ ਵਿਚ ਅਕਾਲੀ ਦਲ ਇਕਲੌਤੀ ਪਾਰਟੀ ਹੈ ਜੋ ਲੋਕਾਂ ਦੀਆਂ ਆਸਾਂ ਦੀ ਪ੍ਰਤੀਨਿਧਤਾ ਕਰੇਗੀ ਤੇ ਉਹਨਾਂ ਨੇ ਲੋਕਾਂ ਤੋਂ ਡਟਵੀਂ ਹਮਾਇਤ ਕਰਨ ਦੀ ਅਪੀਲ ਕੀਤੀ।

ਸੀਨੀਅਰ ਆਗੂ ਤੇ ਜਲੰਧਰ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਵੱਖ-ਵੱਖ ਕਾਰਨਾਂ ਕਰ ਕੇ ਖਿੱਤੇ ਵਿਚ ਹੜ੍ਹ ਬਹੁਤ ਜ਼ਿਆਦਾ ਆਏ ਤੇ ਇਹਨਾਂ ਕਾਰਨਾਂ ਵਿਚ ਰੋਪੜ ਹੈਡ ਵਰਕਸ ਤੋਂ ਪਾਣੀ ਛੱਡਿਆ ਜਾਣਾ ਅਤੇ ਦਿੱਲੀ-ਕੱਟੜਾ ਐਕਸਪ੍ਰੈਸਵੇਅ ਕਾਰਨ ਰੁਕਾਵਟ ਬਣਨਾ ਵੀ ਸ਼ਾਮਲ ਹਨ। ਉਹਨਾਂ ਇਹ ਵੀ ਦੱਸਿਆ ਕਿ  ਕਿਵੇਂ ਇਲਾਕੇ ਦੇ ਲੋਕਾਂ ਨੂੰ ਸਰਦਾਰ ਪ੍ਰਕਾਸ਼ ਸਿੰਘਬਾਦਲ  ਦੀ ਅਗਵਾਈ ਵਾਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਢੁਕਵਾਂ ਮੁਆਵਜ਼ਾ ਦਿੱਤਾ ਗਿਆ ਸੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਵੰਤ ਸਿੰਘ ਮੰਨਣ, ਬੱਚਿਤਰ ਸਿੰਘ ਕੋਹਾੜ, ਬਲਦੇਵ ਸਿੰਘ ਖਹਿਰਾ ਤੇ ਪਰਮਜੀਤ ਸਿੰਘ ਰੇੜੂ ਵੀ ਹਾਜ਼ਰ ਸਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...