ਫਰੀਦਕੋਟ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜੀਨਸ ਅਤੇ ਟੀ-ਸ਼ਰਟ ਪਹਿਨਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਜ਼ਿਲ੍ਹਾ ਡੀਸੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਇਸ ਦੀ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਲਈ ਡੀਸੀ ਦਫ਼ਤਰ ਵਿੱਚ ਡਰੈੱਸ ਕੋਡ ਲਾਗੂ ਕਰਨ ਦੇ ਹੁਕਮਾਂ ਨੇ ਬੁੱਧਵਾਰ ਨੂੰ ਵਿਵਾਦ ਪੈਦਾ ਕਰ ਦਿੱਤਾ।
ਡੀਸੀ ਵਿਨੀਤ ਕੁਮਾਰ ਨੇ ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਦੌਰਾਨ ਟੀ-ਸ਼ਰਟਾਂ ਅਤੇ ਜੀਨਸ ਪਹਿਨਣ ਤੋਂ ਰੋਕਿਆ ਹੈ। ਬੁੱਧਵਾਰ ਨੂੰ ਜਾਰੀ ਹੁਕਮਾਂ ਵਿੱਚ ਡੀਸੀ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਜ਼ਿਲ੍ਹੇ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਟੀ-ਸ਼ਰਟਾਂ ਅਤੇ ਜੀਨਸ ਪਹਿਨ ਕੇ ਸਰਕਾਰੀ ਦਫ਼ਤਰਾਂ ਵਿੱਚ ਆਉਂਦੇ ਹਨ।
ਇਹ ਪ੍ਰਥਾ ਚੰਗੀ ਨਹੀਂ ਹੈ, ਇਸ ਦਾ ਆਮ ਜਨਤਾ ‘ਤੇ ਚੰਗਾ ਪ੍ਰਭਾਵ ਨਹੀਂ ਪੈਂਦਾ, ਇਸ ਲਈ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਸਮੀ ਕੱਪੜੇ ਪਾ ਕੇ ਹੀ ਦਫ਼ਤਰ ਆਉਣ ਦੀ ਸਲਾਹ ਦਿੱਤੀ ਗਈ ਹੈ। ਜਿਸ ਦਾ ਲੋਕਾਂ ‘ਤੇ ਚੰਗਾ ਪ੍ਰਭਾਵ ਪਵੇਗਾ।