ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਅਲਬਾਨੀਜ਼ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਇਸ ਸਾਲ ਸੋਸ਼ਲ ਮੀਡੀਆ ਅਤੇ ਹੋਰ ਸੰਬੰਧਤ ਡਿਜੀਟਲ ਪਲੇਟਫਾਰਮਾਂ ਤੱਕ ਪਹੁੰਚ ਲਈ ਘੱਟੋ-ਘੱਟ ਉਮਰ ਹੱਦ ਲਾਗੂ ਕਰਨ ਲਈ ਕਾਨੂੰਨ ਪੇਸ਼ ਕਰੇਗੀ।
ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸੋਸ਼ਲ ਮੀਡੀਆ ਸਮਾਜਿਕ ਨੁਕਸਾਨ ਪਹੁੰਚਾ ਰਿਹਾ ਹੈ ਅਤੇ ਇਹ ਬੱਚਿਆਂ ਨੂੰ ਅਸਲ ਦੋਸਤਾਂ ਅਤੇ ਅਸਲ ਤਜਰਬਿਆਂ ਤੋਂ ਦੂਰ ਲੈ ਕੇ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸੂਬਿਆਂ ਨਾਲ ਸਲਾਹ ਕਰ ਕੇ ਕਾਨੂੰਨ ਦੀ ਜਾਣਕਾਰੀ ਦਿੱਤੀ ਜਾਵੇਗੀ ਪਰ ਉਨ੍ਹਾਂ ਦੀ ਤਰਜੀਹ ਘੱਟੋ-ਘੱਟ ਉਮਰ 16 ਸਾਲ ਤੈਅ ਕਰਨਾ ਹੈ।