ਇਕਬਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮਾਫ਼ੀ

ਅੰਮ੍ਰਿਤਸਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਗਲਤੀ ਲਈ ਮੁਆਫ਼ੀ ਮੰਗੀ ਹੈ। ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਸ ਨੇ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗਲਤੀ ਮੰਨਣ ਦੀ ਗੱਲ ਕਹੀ ਹੈ। ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਨੂੰ ਦੇ ਅਵਤਾਰ ਹਨ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਅਤੇ ਉਸ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਇਹ ਬਿਆਨ ਆਰਐਸਐਸ ਅਤੇ ਭਾਜਪਾ ਵੱਲੋਂ ਉਨ੍ਹਾਂ ਨੂੰ ਖੁਸ਼ ਕਰਨ ਦੀ ਸ਼ਰਾਰਤੀ ਕਾਰਵਾਈ ਹੈ। ਉਨ੍ਹਾਂ ਇਸ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਜਦੋਂ ਕਿ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की