ਦਰਬਾਰ ਸਾਹਿਬ ਸਮੂਹ ਵਿਚ ਮਹਿਕੇ ਚਾਲੀ ਤੋਂ ਵੱਧ ਕਿਸਮਾਂ ਦੇ ਫੁੱਲ

ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ 16 ਸਤੰਬਰ ਨੂੰ ਇੱਥੇ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਜਾਇਆ ਗਿਆ ਹੈ। ਸ੍ਰੀ ਦਰਬਾਰ ਸਾਹਿਬ ਸਮੂਹ ’ਚ ਅੱਜ ਸੱਚਖੰਡ ਵਿਖੇ, ਦਰਸ਼ਨੀ ਡਿਉਢੀ ਵਾਲੇ ਪੁਲ ਤੇ ਦਰਸ਼ਨੀ ਡਿਉਢੀ ਨੂੰ, ਸ੍ਰੀ ਅਕਾਲ ਤਖ਼ਤ ਅਤੇ ਚਾਰੋਂ ਦਿਸ਼ਾਵਾਂ ਵਿੱਚ ਬਣੀਆਂ ਛਬੀਲਾਂ ਵਾਲੇ ਸਥਾਨ ਨੂੰ ਫੁੱਲਾਂ ਦੀਆਂ ਵੰਨ-ਸੁਵੰਨੀਆਂ 40-50 ਕਿਸਮਾਂ ਨਾਲ ਸ਼ਿੰਗਾਰਿਆ ਗਿਆ ਹੈ। ਫੁੱਲਾਂ ਦੀ ਸਜਾਵਟ ਨਾਲ ਇਸ ਅਲੌਕਿਕ ਅਸਥਾਨ ਦੀ ਦਿੱਖ ਹੋਰ ਵੀ ਸੁੰਦਰ ਲੱਗ ਰਹੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਸਜਾਵਟ ਵਾਸਤੇ ਫੁੱਲਾਂ ਦੇ ਲਗਪਗ ਪੰਜ ਟਰੱਕ ਲੱਗੇ ਹਨ ਜੋ ਦੇਸ਼-ਵਿਦੇਸ਼ ਤੋਂ ਮੰਗਵਾਏ ਗਏ ਹਨ। ਫੁੱਲਾਂ ਨਾਲ ਸਜਾਵਟ ਦੀ ਇਹ ਸੇਵਾ ਇਸ ਵਾਰ ਸਥਾਨਕ ਸੰਗਤ ਵੱਲੋਂ ਕੀਤੀ ਗਈ ਹੈ। ਇਸ ਸਜਾਵਟ ਵਾਸਤੇ ਲਗਪਗ 125 ਕਾਰੀਗਰ ਅਤੇ ਇਸ ਤੋਂ ਵੱਧ ਸ਼ਰਧਾਲੂ ਲੱਗੇ ਹੋਏ ਹਨ। ਇਸ ਵਾਰ ਗੁਰਦੁਆਰਾ ਰਾਮਸਰ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ ਜਿੱਥੇ ਅੱਜ ਰਾਤ ਗੁਰਮਤਿ ਸਮਾਗਮ ਚੱਲ ਰਿਹਾ ਹੈ। ਭਲਕੇ ਇਸ ਅਸਥਾਨ ਤੋਂ ਨਗਰ ਕੀਰਤਨ ਆਰੰਭ ਹੋਵੇਗਾ ਤੇ ਪਾਵਨ ਸਰੂਪ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਆਂਦਾ ਜਾਵੇਗਾ। ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਵਧਾਈ ਦਿੱਤੀ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...