ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ

ਭੀਖੀ,  (ਕਮਲ ਜਿੰਦਲ) ਸੜਕ ਸੁਰੱਖਿਆ ਫੋਰਸ ਵੱਲੋਂ ਸ਼ਹਿਰ ਭੀਖੀ ਦੀ ਮੇਨ ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਸੜਕ ਤੋਂ ਪਿੱਛੇ ਹਟਵਾਏ ਗਏ। ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਟੀਮ ਇੰਚਾਰਜ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਸੜਕੀ ਹਾਦਸਿਆਂ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਅਤੇ ਟਰੈਫਿਕ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਸੜਕ ਸੁਰੱਖਿਆ ਫੋਰਸ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਰੂਟ ਨੰਬਰ 53902 ਉੱਤੇ ਸ਼ਹਿਰ ਭੀਖੀ ਦੀ ਮੇਨ ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ, ਰੇਹੜੇ ਅਤੇ ਹੋਰ ਵਾਹਨਾਂ ਨੂੰ ਪਿੱਛੇ ਕਰਵਾਇਆ ਗਿਆ ਅਤੇ ਨਾਲ ਹੀ ਫਲਾਂ ਅਤੇ ਸਬਜ਼ੀਆਂ ਦੀਆਂ ਰੇਹੜੀਆਂ ਲਗਾਉਣ ਵਾਲੇ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਸੜਕ ਕਿਨਾਰੇ ਗਲੀਆਂ ਸੜੀਆਂ ਨਾ ਸੁੱਟੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਲਾਵਾਰਿਸ ਪਸ਼ੂ ਇਕੱਠੇ ਹੁੰਦੇ ਹਨ ਜੋਂ ਸੜਕੀ ਹਾਦਸਿਆਂ ਦਾ ਕਾਰਨ ਬਣਦੇ ਹਨ। ਇਸ ਮੌਕੇ ਉਨ੍ਹਾਂ ਨਾਲ ਕਾਂਸਟੇਬਲ ਅੰਮ੍ਰਿਤਪਾਲ ਸਿੰਘ, ਕਾਂਸਟੇਬਲ ਜਗਦੀਸ਼ ਸਿੰਘ, ਕਾਂਸਟੇਬਲ ਹਰਜਿੰਦਰ ਸਿੰਘ ਤੋਂ ਇਲਾਵਾ ਲੇਡੀ ਕਾਂਸਟੇਬਲ ਮਨਪ੍ਰੀਤ ਕੌਰ ਹਾਜ਼ਰ ਸਨ।
Scroll to Top
Latest news
ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की ਨਵਾਂਸ਼ਹਿਰ ਦੀ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ