ਬਿ੍ਰਟੇਨ ਜਾਣ ਵਾਲਿਆਂ ਨੂੰ ਵੱਡਾ ਝਟਕਾ!- ਅਗਲੇ ਮਹੀਨੇ ਤੋਂ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਹੋਵੇਗਾ ਮਹਿੰਗਾ

ਭਾਰਤ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਪੜ੍ਹਾਈ ਲਈ ਬਿ੍ਰਟੇਨ ਜਾਂਦੇ ਹਨ। ਇਸੇ ਵਿਚਾਲੇ ਯੂਕੇ ਜਾਣ ਵਾਲਿਆਂ ਨੂੰ ਵੱਡਾ ਝਟਕਾ ਲੱਗਿਆ ਹੈ । ਬਰਤਾਨੀਆ ਸਰਕਾਰ ਨੇ ਵਿਜ਼ਟਰ ਤੇ ਸਟੂਡੈਂਟ ਵੀਜ਼ਾ ਲਈ ਫੀਸ ਵਧਾ ਦਿੱਤੀ ਹੈ । ਸਰਕਾਰ ਨੇ ਵਿਜ਼ਿਟਰ ਤੇ ਵਿਦਿਆਰਥੀ ਵੀਜ਼ਾ ਫੀਸ ਵਿੱਚ ਪ੍ਰਸਤਾਵਿਤ ਵਾਧਾ 4 ਅਕਤੂਬਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਛੇ ਮਹੀਨੇ ਦੇ ਵੀਜ਼ੇ ਲਈ 15 ਪੌਂਡ ਤੇ ਸਟੂਡੈਂਟ ਵੀਜ਼ੇ ਲਈ 127 ਪੌਂਡ (13 ਹਜ਼ਾਰ ਤੋਂ ਵੱਧ) ਵਧਣ ਵਾਲੀ ਹੈ। ਦਰਅਸਲ, ਬਿ੍ਰਟੇਨ ਦੇ ਹੋਮ ਮਿਨਿਸਟ੍ਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਦੇ ਬਾਹਰੋਂ ਵੀਜ਼ਾ ਦੇ ਲਈ ਫੀਸ 127 ਪੌਂਡ ਵਧਾ ਕੇ 490 ਪੌਂਡ ਕਰ ਦਿੱਤਾ ਜਾਵੇਗਾ, ਜੋ ਦੇਸ਼ ਵਿੱਚ ਅਰਜ਼ੀ ਦੇ ਲਈ ਲਈ ਜਾਣ ਵਾਲੀ ਰਾਸ਼ੀ ਦੇ ਬਰਾਬਰ ਹੋਵੇਗਾ। ਛੇ ਮਹੀਨੇ ਤੋਂ ਘੱਟ ਸਮੇਂ ਦੇ ਲਈ ਵਿਜ਼ਿਟਰ ਵੀਜ਼ਾ ਦੀ ਫੀਸ ਵਿੱਚ ਵੀ ਬਦਲਾਅ ਕੀਤਾ ਗਿਆ ਹੈ, ਜੋ 15 ਤੋਂ ਵਧ ਕੇ 115 ਪੌਂਡ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅੰਕੜਿਆਂ ਅਨੁਸਾਰ 2021-22 ਵਿੱਚ 1,20,000 ਤੋਂ ਵੱਧ ਭਾਰਤੀ ਵਿਦਿਆਰਥੀ ਬਿ੍ਰਟੇਨ ਵਿੱਚ ਪੜ੍ਹ ਰਹੇ ਹਨ। ਭਾਰਤੀ ਵਿਦਿਆਰਥੀ ਦੇਸ਼ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਵਿਦਿਆਰਥੀ ਭਾਈਚਾਰੇ ਵਿੱਚੋਂ ਇੱਕ ਹੈ। ਸਰਕਾਰ ਨੇ ਕਿਹਾ ਕਿ ਰਾਸ਼ਟਰੀ ਫੀਸ ਵਿੱਚ ਬਦਲਾਅ ਮਹੱਤਵਪੂਰਨ ਸੇਵਾਵਾਂ ਦੇ ਲਈ ਭੁਗਤਾਨ ਕਰਨ ਤੇ ਜਨਤਕ ਖੇਤਰ ਦੇ ਆਮਦਨ ਵਾਧੇ ਦੇ ਰੂਪ ਜ਼ਿਆਦਾ ਧਨ ਨੂੰ ਪਹਿਲ ਦੇਣ ਦੀ ਆਗਿਆ ਦੇਣ ਲਈ ਕੀਤੇ ਗਏ ਹਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की