ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਟੀਮ ਸਮੇਤ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ ਚੰਦੋਆ ਸਾਹਿਬ ਤੇ ਰੁਮਾਲਾ ਚੜ੍ਹਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਤੇ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਰਿਸ਼ਤਿਆਂ ਦੀ ਕੀਤੀ ਅਰਦਾਸ

ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਲਈ ਦਸਤਾਰ, ਸਿਰੋਪਾਓ ਤੇ ਪ੍ਰਸ਼ਾਦ ਦਿੱਤਾ
ਸਮੁੱਚੀ ਮਨੁੱਖਤਾ ਦੀ ਭਲਾਈ ਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਵੀ ਕੀਤੀ ਅਰਦਾਸ
ਜਲੰਧਰ/ਅੰਮ੍ਰਿਤਸਰ  : ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਆਪਣੀ ਟੀਮ ਦੇ ਨਾਲ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ।
ਉਹਨਾਂ ਨੇ ਗੁਰਦੁਆਰਾ ਸਾਹਿਬ ਵਿਖੇ ਚੰਦੋਆ ਸਾਹਿਬ ਤੇ ਰੁਮਾਲਾ ਸਾਹਿਬ ਚੜ੍ਹਾ ਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਲੰਬੀ ਤੇ ਸਿਹਤਮੰਦ ਉਮਰ ਦੀ ਕਾਮਨਾ ਕੀਤੀ ਤੇ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਸੰਬੰਧਾਂ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਦੀ ਭਲਾਈ ਤੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਲਈ ਵੀ ਅਰਦਾਸ ਕੀਤੀ।
ਮੱਥਾ ਟੇਕਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਸਿਰਸਾ ਨੇ ਦੱਸਿਆ ਕਿ ਗੁਰਦੁਆਰਾ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਜੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਇੰਦਰਜੀਤ ਸਿੰਘ ਜੀ ਨੇ ਦੋਵਾਂ ਦੇਸ਼ਾਂ ਦਰਮਿਆਨ ਚੰਗੇ ਤੇ ਵਧੀਆ ਸੰਬੰਧਾਂ ਦੀ ਅਰਦਾਸ ਕੀਤੀ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਾਸਤੇ ਦਰਤਾਰ, ਸਿਰੋਪਾਓ ਤੇ ਪ੍ਰਸ਼ਾਦ ਦਿੱਤਾ ਹੈ।
ਸਰਦਾਰ ਸਿਰਸਾ ਨੇ ਆਖਿਆ ਕਿ ਇਹ ਉਹਨਾਂ ਤੇ ਉਹਨਾਂ ਦੇ ਟੀਮ ਮੈਂਬਰਾਂ ਵਾਸਤੇ ਜੀਵਨ ਭਰਦਾ  ਇਕ ਮੌਕਾ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਸ ਅਸਥਾਨ ’ਤੇ ਨਤਮਸਤਕ ਹੋਏ ਹਨ ਜਿਥੇ ਉਹਨਾਂ ਟਾਪਣਾ ਜੀਵਨ ਦਾ ਆਪਣੀ ਆਖਰੀ ਸਮਾਂ ਬਿਤਾਇਆ ਤੇ ਖੇਤੀ ਕੀਤੀ। ਗੁਰੂ ਸਾਹਿਬ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਤੇ ਅਸੀਂ ਉਹਨਾਂ ਦੇ ਦਰਸਾਏ ਮਾਰਗ ’ਤੇ ਚਲਦਿਆਂ ਆਪਣਾ ਜੀਵਨ ਬਸਰ ਕਰ ਰਹੇ ਹਾਂ ਤੇ ਮਨੁੱਖਤਾ ਦੀ ਸੇਵਾ ਕਰ ਰਹੇ ਹਾਂ।
ਉਹਨਾਂ ਕਿਹਾ ਕਿ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਾ ਹਰ ਸਿੱਖ ਦਾ ਸੁਫਨਾ ਹੈ ਤੇ ਇਹ ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਹਨ ਜਿਹਨਾਂ ਨੇ ਸਿੱਖ ਕੌਮ ਲਈ ਇਸ ਧਾਰਮਿਕ ਅਸਥਾਨ ਦੀ ਮਹੱਤਤਾ ਸਮਝੀ ਤੇ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਯੋਜਨਾ ਉਲੀਕੀ ਤੇ ਲਾਗੂ ਕੀਤੀ ਤੇ ਆਜ਼ਾਦੀ ਦੇ ਇੰਨੇ ਵਰ੍ਹਿਆਂ ਬਾਅਦ ਹੁਣ ਸਿੱਖ ਭਾਈਚਾਰੇ ਦੇ ਮੈਂਬਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਰਹੇ ਹਨ। ਉਹਨਾਂ ਕਿਹਾ ਕਿ ਬੇਸ਼ੱਕ ਹੋਰ ਮੁਲਕ ਵਿਚ ਜਾਣ ਵਾਸਤੇ ਵੀਜ਼ੇ ਦੀ ਲੋੜ ਪੈਂਦੀ ਹੈ ਪਰ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੇ ਦਰਸ਼ਨਾਂ ਵਾਸਤੇ ਕਿਸੇ ਵੀਜ਼ੇ ਦੀ ਲੋੜ ਨਹੀਂ ਪੈਂਦੀ।
ਉਹਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਅਮਲੀ ਰੂਪ ਦਿੱਤਾ ਤੇ ਸਿੱਖ ਕੌਮ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਉਹਨਾਂ ਕਿਹਾ ਕਿ ਇਸ ਪਵਿੱਤਰ ਅਸਥਾਨ ਤੋਂ ਹੀ ਅਸੀਂ ਪ੍ਰਧਾਨ ਮੰਤਰੀ ਸ੍ਰੀ ਮੋਦੀ ਨੂੰ ਉਹਨਾਂ ਦੇ ਜਨਮ ਦਿਨ ਦੀ ਵਧਾਈ ਦਿੰਦੇ ਹਾਂ ਤੇ ਉਹਨਾਂ ਦੀ ਚੰਗੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕਰਦੇ ਹਾਂ।
ਦੱਸਣਯੋਗ ਹੈ ਕਿ ਸ੍ਰੀ ਸਿਰਸਾ ਨੂੰ ਹਾਲ ਹੀ ਵਿਚ ਭਾਜਪਾ ਦਾ ਕੌਮੀ ਸਕੱਤਰ ਬਣਾਇਆ ਗਿਆ ਹੈ ਤੇ ਉਹਨਾਂ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਕਿ ਉਹਨਾਂ ਨੂੰ ਦੇਸ਼ ਦੇ ਲੋਕਾਂ ਖਾਸ ਤੌਰ ’ਤੇ ਸਿੱਖ ਭਾਈਚਾਰੇ ਤੇ ਪੰਜਾਬੀਆਂ ਦੀ ਸੇਵਾ ਦਾ ਮੌਕਾ ਦਿੱਤਾ।
ਇਸ ਤੋਂ ਪਹਿਲਾਂ ਸਰਦਾਰ ਸਿਰਸਾ ਤੇ ਉਹਨਾਂ ਦੀ ਟੀਮ ਅੰਮ੍ਰਿਤਸਰ ਤੋਂ ਦੋ ਬੱਸਾਂ ਵਿਚ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। ਉਹਨਾਂ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਦਿੱਲੀ ਕਮੇਟੀ ਦੇ ਮੈਂਬਰ, ਸੀਨੀਅਰ ਆਗੂ ਪਰਮਿੰਦਰ ਸਿੰਘ ਬਰਾੜ, ਗੁਰਪ੍ਰਤਾਪ ਸਿੰਘ ਟਿੱਕਾ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की