ਮਰੀਜ਼ ਦਾ ਡਾਕਟਰ ‘ਤੇ ਭਰੋਸਾ ਇਸ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਦਾ ਹੈ – ਡਾ ਭੁਪਿੰਦਰ ਸਿੰਘ

– ਸਿਹਤ ਵਿਭਾਗ ਵੱਲੋਂ ਵਿਸ਼ਵ ਰੋਗੀ ਸੁਰੱਖਿਆ ਦਿਵਸ ‘ਤੇ  ਮਰੀਜ਼ ਅਤੇ ਡਾਕਟਰ ਦੀ ਭਾਈਵਾਲੀ ਨੂੰ ਪੂਰਾ ਕੀਤਾ ਜਾਵੇਗਾ
– ਮਰੀਜ਼ਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਤਹਿਤ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਡੂੰਘਾ ਹੁੰਦਾ ਹੈ।
ਫ਼ਤਹਿਗੜ੍ਹ ਸਾਹਿਬ / ਬੱਸੀ ਪਠਾਣਾਂ – ਸਿਹਤ ਵਿਭਾਗ ਵੱਲੋਂ ਵਿਸ਼ਵ ਰੋਗੀ ਸੁਰੱਖਿਆ ਦਿਵਸ ‘ਤੇ  ਮਰੀਜ਼ ਅਤੇ ਡਾਕਟਰ ਦੀ ਭਾਈਵਾਲੀ ਨੂੰ ਪੂਰਾ ਕੀਤਾ ਜਾਵੇਗਾ। ਇਸ ਸੰਦਰਭ ਵਿਚ ਡਾਕਟਰ ਦਵਿੰਦਰਜੀਤ ਕੌਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ ਐਚ ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਵਿਸ਼ਵ ਰੋਗੀ ਸੁਰੱਖਿਆ ਦਿਵਸ ਮਨਾਇਆ ਗਿਆ। ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਮਰੀਜ਼ਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਤਹਿਤ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਡੂੰਘਾ ਹੁੰਦਾ ਹੈ ਅਤੇ ਇਹ ਰਿਸ਼ਤਾ ਬਾਅਦ ਵਿਚ ਪਰਿਵਾਰ ਦਾ ਰੂਪ ਧਾਰਨ ਕਰ ਲੈਂਦਾ ਹੈ ਕਿਉਂਕਿ ਮਰੀਜ਼ ਦਾ ਡਾਕਟਰ ‘ਤੇ ਭਰੋਸਾ ਇਸ ਰਿਸ਼ਤੇ ਨੂੰ ਹੋਰ ਗੂੜ੍ਹਾ ਕਰਦਾ ਹੈ। ਇਸ ਲਈ ਮਰੀਜ਼ ਦੀ ਨਜ਼ਰ ਵਿਚ ਡਾਕਟਰ ਰੱਬ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਦੇ ਬਦਲਾਅ ਨਾਲ ਮਰੀਜ਼ਾਂ ਦੀ ਜਾਣਕਾਰੀ ਅਤੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਅਤੇ ਸੁਰੱਖਿਆ ਦੇਣ ਦੀ ਜ਼ਿੰਮੇਵਾਰੀ ਵੀ ਡਾਕਟਰ ‘ਤੇ ਆ ਗਈ ਹੈ। ਜਿਵੇਂ ਕਿ ਮਰੀਜ਼ ਨੂੰ ਉਸਦੀ ਬਿਮਾਰੀ ਬਾਰੇ ਸਹੀ ਜਾਣਕਾਰੀ ਬਾਰੇ ਦੱਸਣਾ, ਦਵਾਈ ਦੇਣ ਤੋਂ ਪਹਿਲਾਂ 7 ਨਿਯਮਾਂ ਦੀ ਵਰਤੋਂ ਕਰਨਾ ਜਿਸ ਵਿੱਚ ਸਹੀ ਮਰੀਜ਼, ਸਹੀ ਦਵਾਈ, ਸਹੀ ਖੁਰਾਕ, ਸਹੀ ਸਮਾਂ, ਸਹੀ ਰਸਤਾ, ਸਹੀ ਕਾਰਨ ਅਤੇ ਸਹੀ ਦਸਤਾਵੇਜ਼ ਸ਼ਾਮਲ ਹਨ, ਸਿਹਤ ਸਹੂਲਤ ਵਿੱਚ ਮਰੀਜ਼ ਨੂੰ ਸ਼ਾਮਲ ਕਰਨਾ ਅਤੇ ਦੇਖਭਾਲ ਦੌਰਾਨ ਪਰਿਵਾਰ, ਮਰੀਜ਼ ਦਾ ਨਿਮਰਤਾ ਨਾਲ ਇਲਾਜ ਕਰਨਾ, ਜਿਸ ਵਿੱਚ ਡਾਕਟਰ ਦੇ ਨਾਲ ਪੈਰਾਮੈਡੀਕਲ ਸਟਾਫ਼ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਬਲਾਕ ਐਕਸਟੈਨਸ਼ਨ ਐਜ਼ੂਕੇਟਰ ਹੇਮੰਤ ਕੁਮਾਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਮਰੀਜ਼ ਦੀਆਂ ਕੁਝ ਜ਼ਿੰਮੇਵਾਰੀਆਂ
ਹੁੰਦੀਆਂ ਹਨ ਤਾਂ ਜੋ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਹੋਰ ਡੂੰਘਾ ਹੋਵੇ, ਇਸ ਦੇ ਲਈ ਮਰੀਜ਼ ਨੂੰ ਡਾਕਟਰ ਨੂੰ ਆਪਣੀਆਂ ਪਿਛਲੀਆਂ ਦਵਾਈਆਂ, ਐਲਰਜੀ ਦੀ ਹਿਸਟਰੀ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ।ਡਾਕਟਰਾਂ ਦੁਆਰਾ ਨਿਰਧਾਰਤ ਇਲਾਜ ਯੋਜਨਾ ਦੀ ਪਾਲਣਾ ਕਰੋ ਅਤੇ ਆਪਣੀਆਂ ਦਵਾਈਆਂ ਨੂੰ ਕਿਸੇ ਨਾਲ ਸਾਂਝਾ ਨਾ ਕਰੋ। ਆਪਣੇ ਇਲਾਜ਼ ਦੇ ਰਿਕਾਰਡ ਨੂੰ ਸੁਰੱਖਿਅਤ ਰਖੋ। ਇਲਾਜ਼ ਦੌਰਾਨ ਕਿਸੇ ਵੀ ਸਿਹਤ ਸਮੱਸਿਆ ਸੰਬੰਧੀ ਆਪਣੇ ਡਾਕਟਰ ਨੂੰ ਜਾਣਕਾਰੀ ਦਿਓ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਸਟਾਫ਼ ਨੂੰ ਵੀ ਮਰੀਜ਼ਾਂ ਨਾਲ ਨਰਮੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤਾਂ ਜੋ ਮਰੀਜ਼ਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ। ਇਸ ਲਈ ਹਰੇਕ ਸਟਾਫ਼ ਨੂੰ ਆਪਣੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਮਰੀਜ਼ ਸਰਕਾਰੀ ਹਸਪਤਾਲ ਤੋਂ ਉਸਾਰੂ ਸੋਚ ਲੈ ਕੇ ਨਿਕਲੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की