ਆਯੂਸ਼ਮਾਨ ਭਵ ਪ੍ਰੋਗਰਾਮ ਦਾ ਆਗਾਜ਼, 2 ਅਕਤੂਬਰ ਤੱਕ ਚਲਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ

ਫਤਿਹਗੜ੍ਹ ਸਾਹਿਬ /ਬੱਸੀ ਪਠਾਣਾ – ਸਿਹਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ ਨੰਦਪੁਰ ਕਲੌੜ ਦੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਵਿੱਚ ਆਯੂਸ਼ਮਾਨ ਭਵ ਪ੍ਰੋਗਰਾਮ ਦੀ ਲਾਂਚਿੰਗ ਕੀਤੀ ਗਈ ਜਿਸਦੇ ਤਹਿਤ 17 ਸਤੰਬਰ ਤੋਂ 02 ਅਕਤੂਬਰ ਤੱਕ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਆਯੁਸ਼ਮਾਨ ਭਵ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਆਗਾਜ਼  ਸਿਹਤ ਪ੍ਰਤੀ ਲਗਾਤਾਰ ਜਾਗਰੂਕਤਾ ਲਿਆਉਣਾ ਹੈ ਅਤੇ ਇਸ ਅਧੀਨ ਹਫਤੇ ਹਫਤੇ ਦੇ ਭਾਗਾਂ ਵਿੱਚ ਵੱਖ-ਵੱਖ ਪ੍ਰੋਗਰਾਮਾ ਤੇ ਚਰਚਾ ਅਤੇ ਉਨ੍ਹਾਂ ਬੀਮਾਰੀਆ ਸੰਬਧੀ ਜਾਂਚ ਅਤੇ ਇਲਾਜ ਵੱਲ ਧਿਆਨ ਦਿਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਯੂਸ਼ਮਾਨ ਸਕੀਮ ਤਹਿਤ ਹਰ ਯੋਗ ਲਾਭਪਾਤਰੀ ਨੂੰ ਕਵਰ ਕਰਨ ਲਈ ਨਵੇਂ ਕਾਰਡ ਬਣਾਉਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਾਫ ਸਫਾਈ ਦੇ ਮਹੱਤਵ ਨੂੰ ਹੁਲਾਰਾ ਦੇਣ ਲਈ ਸਵੱਛਤਾ ਅਭਿਆਨ ਵੀ ਸਿਹਤ ਸੰਸਥਾਵਾਂ ਵਿਖੇ ਚਲਾਏ ਜਾਣਗੇ ਅਤੇ ਇਹ  ਪ੍ਰੋਗਰਾਮ 2 ਅਕਤੂਬਰ ਨੂੰ ਮੁਕੰਮਲ ਹੋਵੇਗਾ। ਪ੍ਰੋਗਰਾਮ ਬਾਰੇ ਹੋਰ ਚਾਨਣਾ ਪਾਉਂਦਿਆਂ ਡਾਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪਹਿਲੇ ਹਫਤੇ ਕਮਿਊਨੀਕੇਬਲ ਡਿਸੀਜ਼ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ ਜਦਕਿ ਦੂਸਰੇ ਹਫ਼ਤੇ ਨਾਨ-ਕਮਿਊਨੀਕੇਬਲ ਡਿਸੀਜ਼ ਅਤੇ ਤੀਸਰੇ ਹਫ਼ਤੇ ਜੱਚਾ ਬੱਚਾ ਸਿਹਤ ਸੰਭਾਲ ਬਾਰੇ ਜਾਗਰੂਕਤਾ ਪ੍ਰੋਗਰਾਮ ਹੋਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਸਾਰੇ ਸਿਹਤ ਕਾਮੇ, ਆਂਗਣਵਾੜੀ ਸੈਂਟਰ ਅਤੇ ਪੇਂਡੂ ਵਿਕਾਸ ਦੇ ਕਾਮੇ ਜਾਗਰੂਕਤਾ ਫੈਲਾਉਣ ਲਈ ਲਗਾਤਾਰ ਪ੍ਰੋਗਰਾਮ ਉਲੀਕਣਗੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की