ਆਸਟਰੇਲੀਆ ਵਿੱਚ ਕਾਮਿਆਂ ਦੀ ਘਾਟ

ਸਿਡਨੀ- ਆਸਟਰੇਲੀਆ ਵਿੱਚ ਬੇਰੁਜ਼ਗਾਰੀ ਦਰ 3.4 ਫੀਸਦੀ ’ਤੇ ਆ ਗਈ ਹੈ, ਜੋ 48 ਸਾਲਾਂ ਵਿੱਚ ਸਭ ਤੋਂ ਘੱਟ ਹੈ। ਇਹ ਜਾਣਕਾਰੀ ਆਸਟਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਵੱਲੋਂ ਜਾਰੀ ਕੀਤੇ ਤਾਜ਼ਾ ਅੰਕੜਿਆਂ ਵਿੱਚ ਦਿੱਤੀ ਗਈ ਹੈ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪਿਛਲੇ ਮਹੀਨੇ ਆਸਟਰੇਲੀਆ ਵਿੱਚ ਨੌਕਰੀ ਲੱਭਣ ਵਾਲੇ ਘੱਟ ਸਨ, ਜਦੋਂਕਿ ਅਸਾਮੀਆਂ ਵੱਧ ਖਾਲੀ ਪਈਆਂ ਸਨ। ਬਿਊਰੋ ਦੇ ਲੇਬਰ ਸਟੈਟਿਸਟਿਕਸ ਦੇ ਮੁਖੀ ਬਿਜੋਰਨ ਜਾਰਵਿਸ ਨੇ ਕਿਹਾ, ‘ਬੇਰੁਜ਼ਗਾਰੀ ਵਿੱਚ ਗਿਰਾਵਟ ਵਧ ਰਹੀ ਲੇਬਰ ਮਾਰਕੀਟ ਨੂੰ ਦਰਸਾਉਂਦੀ ਹੈ, ਜਿਸ ਵਿੱਚ ਉੱਚੇ ਅਹੁਦੇ ਵਾਲੀਆਂ ਅਸਾਮੀਆਂ ਵੀ ਖ਼ਾਲੀ ਪਈਆਂ ਹਨ। ਨਤੀਜੇ ਵਜੋਂ, ਅਗਸਤ 1974 ਤੋਂ ਬਾਅਦ ਮੁਲਕ ਵਿੱਚ ਸਭ ਤੋਂ ਘੱਟ ਬੇਰੁਜ਼ਗਾਰੀ ਦਰ ਪਾਈ ਗਈ ਹੈ।’ਸਰਕਾਰ ਦੇ ਕਿਰਤ ਮੰਤਰਾਲੇ ਨੇ ਕਿਹਾ ਕਿ ਆਸਟਰੇਲੀਆ ਦੇ ਉਸਾਰੀ, ਨਰਸਿੰਗ ਅਤੇ ਰੈਸਤਰਾਂ ਉਨ੍ਹਾਂ ਦਸ ਖੇਤਰਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਵਿੱਚ ਅਗਲੇ ਪੰਜ ਸਾਲਾਂ ਦੌਰਾਨ ਸਭ ਤੋਂ ਵੱਧ ਕਾਮਿਆਂ ਦੀ ਮੰਗ ਰਹਿਣ ਦੀ ਸੰਭਾਵਨਾ ਹੈ। ਸਰਕਾਰ ਨੇ ਮੁਲਕ ਵਿੱਚ ਕਾਮਿਆਂ ਦੀ ਘਾਟ ਨੂੰ ਦੂਰ ਕਰਨ ਲਈ ਆਸਟਰੇਲੀਆ ਦੇ ਸਥਾਈ ਹੁਨਰਮੰਦ ਮਾਈਗ੍ਰੇਸ਼ਨ ਕੈਂਪ ਨੂੰ 160,000 ਤੋਂ 195,000 ਤੱਕ ਵਧਾਉਣ ਲਈ ਵੀ ਸਹਿਮਤੀ ਦੇ ਦਿੱਤੀ ਹੈ।

 

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र