ਚੰਡੀਗੜ੍ਹ ਯੂਨੀਵਰਸਿਟੀ MMS ਮਾਮਲੇ ‘ਚ 2 ਵਾਰਡਨ ਮੁਅੱਤਲ

ਚੰਡੀਗੜ੍ਹ: ਯੂਨੀਵਰਸਿਟੀ ਨੇ ਅਸ਼ਲੀਲ ਵੀਡੀਓ ਮਾਮਲੇ ਤੋਂ ਬਾਅਦ ਲਾਪਰਵਾਹੀ ਦੇ ਦੋਸ਼ ਹੇਠ ਦੋ ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜੋ ਸਾਰੇ ਘਟਨਾਕ੍ਰਮ ਬਾਰੇ ਆਪਣੀ ਰਿਪੋਰਟ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੌਂਪੇਗੀ। ਇਹ ਕਮੇਟੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਵੀ ਸੁਣੇਗੀ। ਇਸ ਦੌਰਾਨ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੈਂਪਸ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਦੇ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ ਅਤੇ ਮੀਡੀਆ ਨੂੰ ਵੀ ਕੈਂਪਸ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ।

ਦੇਰ ਰਾਤ ਤੱਕ ਚੱਲੇ ਧਰਨੇ ਦੌਰਾਨ ਵਿਦਿਆਰਥੀਆਂ ਨੇ ਮੰਗ ਕੀਤੀ ਸੀ ਕਿ ਹੋਸਟਲ ਵਾਰਡਨ ਨੂੰ ਮੁਅੱਤਲ ਕੀਤਾ ਜਾਵੇ। ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹੋਸਟਲਾਂ ਦੇ ਬਿਹਤਰ ਪ੍ਰਬੰਧ ਲਈ ਕਈ ਵਾਰਡਨਾਂ ਨੂੰ ਵੀ ਵਿਭਾਗਾਂ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ। ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਹੋਸਟਲ ਦੇ ਵਾਰਡਨ ਅਤੇ ਸਟਾਫ ਦੀ ਸ਼ਿਕਾਇਤ ਵੀ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਲੜਕੀਆਂ ਦੇ ਕੱਪੜਿਆਂ ‘ਤੇ ਤਾਅਨੇ ਮਾਰਦੇ ਹਨ। ਜਿਸ ‘ਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਕਿਹਾ ਸੀ ਕਿ ਵਿਦਿਆਰਥਣਾਂ ਦੇ ਪਹਿਰਾਵੇ ‘ਤੇ ਪ੍ਰਸ਼ਾਸਨ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र