ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਪ੍ਰਸ਼ੰਸਕ ਵੱਡੀ ਗਿਣਤੀ ‘ਚ ਪਿੰਡ ਮੂਸੇਵਾਲਾ ਪਹੁੰਦਦੇ ਹਨ ਅਤੇ ਉਸ ਦੇ ਪਰਿਵਾਰ ਨਾਲ ਮੂਸੇਵਾਲਾ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਅਜਿਹਾ ਹੀ ਇਕ ਪ੍ਰਸ਼ੰਸਕ ਮੰਗਲਵਾਰ ਨੂੰ ਮੂਸਾ ਪਿੰਡ ਪਹੁੰਚਿਆ ਅਤੇ 3 ਕੁਇੰਟਲ ਫੁੱਲਾਂ ਦਾ ਹਾਰ ਲੈ ਕੇ ਆਇਆ।
ਉਸ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਗਲੇ ‘ਚ ਫੁੱਲਾਂ ਦਾ ਹਾਰ ਪਾਇਆ, ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਫੈਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਇਹ ਨੌਜਵਾਨ ਬਹੁਤ ਵੱਡਾ ਫੈਨ ਹੈ ਅਤੇ ਇਸ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਇੱਕ ਐਫੀਡੈਵਿਟ ਲਿਖ ਕੇ ਦਿੱਤਾ ਸੀ ਜੋ ਅੱਜ ਵੀ ਸਾਡੇ ਕੋਲ ਮੋਜੂਦ ਹੈ। ਉਨ੍ਹਾਂ ਕਿਹਾ ਕਿ ਸਾਡਾ ਪੁੱਤਰ ਸਿੱਧੂ ਮੂਸੇਵਾਲਾ ਇਸ ਦੁਨੀਆ ਵਿੱਚ ਅਮਰ ਹੋ ਗਿਆ ਹੈ। ਕਿਉਂਕਿ ਹਰ ਰੋਜ਼ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲਾ ਮੂਸਾ ਪਿੰਡ ਪਹੁੰਚਦਾ ਹੈ।
ਉਹ ਆਪੋ-ਆਪਣੇ ਘਰਾਂ ਵਿੱਚ ਸਿੱਧੂ ਲਈ ਅਰਦਾਸ ਵੀ ਕਰਦੇ ਹਨ। ਉਨ੍ਹਾਂ ਇਨਸਾਫ਼ ਦੀ ਗੱਲ ਕਰਦਿਆਂ ਕਿਹਾ ਕਿ ਗੁਆਂਢੀ ਮੁਲਕਾਂ ਵਿੱਚ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਤੁਰੰਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ। ਇਥੇ ਵੀ ਅਜਿਹੇ ਲੋਕਾਂ ਨੂੰ ਤੁਰੰਤ ਸਜ਼ਾ ਮਿਲਣੀ ਚਾਹੀਦੀ ਹੈ।