ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਦੇ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੈਨੇਡਾ ਦੇ ਉਨ੍ਹਾਂ ਖੇਤਰਾਂ ਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਜਿੱਥੇ ਭਾਰਤੀਆਂ ਖਿਲਾਫ਼ ਘਟਨਾਵਾਂ ਦੇਖੀਆਂ ਗਈਆਂ ਹਨ।
ਸਰਕਾਰ ਨੇ ਆਪਣੀ ਐਡਵਾਇਜ਼ਰੀ ਵਿੱਚ ਕਿਹਾ ਹੈ ਕਿ ਕੈਨੇਡਾ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਤੇ ਹੇਟ ਕ੍ਰਾਇਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਯਾਤਰਾ ਕਰਦੇ ਹੋਏ ਵਿਸ਼ੇਸ਼ ਵਰਤਣ। ਦੱਸ ਦੇਈਏ ਕਿ ਭਾਰਤ ਸਰਕਾਰ ਦੀ ਇਹ ਐਡਵਾਇਜ਼ਰੀ ਕੈਨੇਡਾ ਦੀ ਐਡਵਾਇਜ਼ਰੀ ਦੇ ਠੀਕ ਬਾਅਦ ਆਈ ਹੈ। ਇੱਕ ਦਿਨ ਪਹਿਲਾਂ ਕੈਨੇਡਾ ਨੇ ਵੀ ਆਪਣੇ ਨਾਗਰਿਕਾਂ ਦੇ ਲਈ ਅਜਿਹੀ ਹੀ ਐਡਵਾਇਜ਼ਰੀ ਜਾਰੀ ਕੀਤੀ ਸੀ।