ਬੈਂਗਲੁਰੂ : ਕਰਨਾਟਕ ਹਾਈਕੋਰਟ ਨੇ 19 ਸਤੰਬਰ ਨੂੰ ਕਿਹਾ ਕਿ ਸਰਕਾਰ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੀ ਉਮਰ ਤੈਅ ਕਰਨੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਚੰਗੀ ਗੱਲ ਹੈ ਪਰ ਅੱਜ ਕੱਲ੍ਹ ਸਕੂਲ ਜਾਣ ਵਾਲੇ ਬੱਚੇ ਇਸ ਦੇ ਆਦੀ ਹੋ ਗਏ ਹਨ। ਅਜਿਹੇ ਵਿਚ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਲਈ ਉਮਰ ਤੈਅ ਕਰਨਾ ਵਰਦਾਨ ਸਾਬਤ ਹੋਵੇਗਾ।
ਅਦਾਲਤ ਨੇ ਕਿਹਾ ਕਿ 17 ਜਾਂ 18 ਸਾਲ ਦੀ ਉਮਰ ਦੇ ਨੌਜਵਾਨ ਸੋਸ਼ਲ ਮੀਡੀਆ ਦੀ ਬਹੁਤ ਵਰਤੋਂ ਕਰਦੇ ਹਨ, ਪਰ ਕੀ ਉਨ੍ਹਾਂ ਵਿਚ ਦੇਸ਼ ਦੇ ਹਿੱਤ ਅਤੇ ਨੁਕਸਾਨ ਨੂੰ ਲੈ ਕੇ ਫੈਸਲੇ ਲੈਣ ਦੀ ਪਰਿਪੱਕਤਾ ਹੈ? ਮਨ ਨੂੰ ਭ੍ਰਿਸ਼ਟ ਕਰਨ ਵਾਲੀਆਂ ਅਜਿਹੀਆਂ ਗੱਲਾਂ ਨੂੰ ਨਾ ਸਿਰਫ਼ ਸੋਸ਼ਲ ਮੀਡੀਆ ਤੋਂ ਸਗੋਂ ਇੰਟਰਨੈੱਟ ਤੋਂ ਵੀ ਹਟਾ ਦੇਣਾ ਚਾਹੀਦਾ ਹੈ। ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ।